9 ਜੁਲਾਈ ਨੂੰ ਜਿਲ੍ਹਾ ਪ੍ਰਬੰਧਕੀ ਕੈਪਲੈਕਸ ਗੁਰਦਾਸਪੁਰ ਵਿਖੇ ਇੱਕ ਪਲੇਸਮੈਂਟ ਕੈਂਪ /ਰੋਜਗਾਰ ਮੇਲਾ ਲਗਾਇਆ ਜਾਵੇਗਾ

9 ਜੁਲਾਈ ਨੂੰ ਜਿਲ੍ਹਾ ਪ੍ਰਬੰਧਕੀ ਕੈਪਲੈਕਸ ਗੁਰਦਾਸਪੁਰ ਵਿਖੇ ਇੱਕ ਪਲੇਸਮੈਂਟ ਕੈਂਪ /ਰੋਜਗਾਰ ਮੇਲਾ ਲਗਾਇਆ ਜਾਵੇਗਾ

ਗੁਰਦਾਸਪੁਰ-ਨਵਨੀਤ ਕੁਮਾਰ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜਗਾਰ ਤਹਿਤ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਅਮਨਦੀਪ ਕੌਰ, ਗੁਰਦਾਸਪੁਰ ਜੀ ਦੀ ਅਗਵਾਈ ਹੇਠ ਮਿਤੀ 9 ਜੁਲਾਈ 2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਬਲਾਕ-ਬੀ, ਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ਪਲੇਸਮੈਂਟ ਕੈਂਪ/ਰੋਜਗਾਰ ਮੇਲਾ ਲਗਾਇਆ ਜਾ ਰਿਹਾ ਹੈ । ਇਸ ਪਲੇਸਮੈਂਟ ਕੈਂਪ ਵਿੱਚ ਬੀ ਪੀ ਓ (BPO) ਪ੍ਰਕਿਰਿਆ ਆਊਟਸੋਰਸ ਕਾਰੋਬਾਰੀ ( Business process outsource ) ਲਈ ਰੀਕਿਉਟਮੈਂਟ ਕੀਤੀ ਜਾਣੀ ਹੈ ।
​ ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਕਾਰੋਬਾਰੀ ਪ੍ਰਕਿਰਿਆ ਆਊਟਸੋਰਸ( Business process outsource) ਲਈ ਘੱਟ ਤੋਂ ਘੱਟ ਯੋਗਤਾ +2, ਉਮਰ 18 ਤੋਂ 35 ਸਾਲ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਦੇ ਕਮਿਉਨੀਕੇਸ਼ਨ ਸਕਿੱਲ ਵਧੀਆ ਹੋਣੇ ਚਾਹੀਦੇ ਹਨ । ਰੋਜਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆ ਦੀ ਇੰਟਰਵਿਊ ਲਈ ਜਾਵੇਗੀ । ਇੰਟਰਵਿਊ ਉਪਰੰਤ ਯੋਗ ਪਾਏ ਗਏ ਪ੍ਰਾਰਥੀਆ ਨੂੰ 12000-20000/- ਰੁਪਏ ਤਨਖਾਹ ਤੇ ਭੱਤੇ, ਯੋਗਤਾ ਅਤੇ ਕਮਿਊਨੀਕੇਸ਼ਨ ਸਕਿੱਲ ਅਨੁਸਾਰ ਮਿਲਣ ਯੋਗ ਹੋਣਗੇ । ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 9 ਜੁਲਾਈ 2022 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਬਲਾਕ-ਬੀ, ਕਮਰਾ ਨੰ: 217 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 10:00 ਵਜੇ ਪਹੁੰਚਣ ।

Share the News

Lok Bani

you can find latest news national sports news business news international news entertainment news and local news