ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀ ਪਤਨੀ ਨੂੰ ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਟ੍ਰੋਲ, ਸਟੇਜ ਤੋਂ ਕਿਹਾ- ਆਪ ਪਾਰਟੀ ਨੂੰ ਦਿਓ ਵੋਟ

ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀ ਪਤਨੀ ਨੂੰ ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਟ੍ਰੋਲ, ਸਟੇਜ ਤੋਂ ਕਿਹਾ- ਆਪ ਪਾਰਟੀ ਨੂੰ ਦਿਓ ਵੋਟ

ਜਲੰਧਰ: ਲੋਕ ਸਭਾ ਚੋਣਾਂ ਜਿੱਤਣ ਲਈ ਸਾਰੀਆਂ ਪਾਰਟੀਆਂ ਰੈਲੀਆਂ ਅਤੇ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਇਸ ਦੌਰਾਨ ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀ ਪਤਨੀ ਸੁਨੀਤਾ ਰਿੰਕੂ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ।

ਦਰਅਸਲ, ਭਾਸ਼ਣ ਦਿੰਦੇ ਸਮੇਂ ਉਮੀਦਵਾਰ ਸੁਸ਼ੀਲ ਰਿੰਕੂ ਦੀ ਪਤਨੀ ਅਚਾਨਕ ਤਿਲਕ ਗਈ ਅਤੇ ਸਟੇਜ ਤੋਂ ਬੋਲ ਪਈ, “ਕਿਰਪਾ ਕਰਕੇ ਇੱਕ ਵੋਟ ਆਮ ਆਦਮੀ ਪਾਰਟੀ ਨੂੰ ਪਾਓ”।

ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਆਪਣੀ ਗਲਤੀ ਨੂੰ ਸੁਧਾਰਦੇ ਹੋਏ ਮਾਫੀ ਮੰਗਦੇ ਹੋਏ ਭਾਜਪਾ ਨੂੰ ਵੋਟ ਕਰਨ ਦੀ ਗੱਲ ਕਹੀ। ਪਰ, ਉਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਅਤੇ ਉਸ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਸੁਨੀਤਾ ਰਿੰਕੂ ਅਤੇ ਉਨ੍ਹਾਂ ਦੇ ਪਤੀ ਸੁਸ਼ੀਲ ਰਿੰਕੂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸਨ, ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।

Share the News

Lok Bani

you can find latest news national sports news business news international news entertainment news and local news

Leave a Reply

Your email address will not be published. Required fields are marked *