ਪੰਜਾਬ ਸਿੱਖਿਆ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ, 10 ਪ੍ਰਿੰਸੀਪਲ ਮੁਅੱਤਲ, ਜਾਣੋ ਕਾਰਨ

ਪੰਜਾਬ ਸਿੱਖਿਆ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ, 10 ਪ੍ਰਿੰਸੀਪਲ ਮੁਅੱਤਲ, ਜਾਣੋ ਕਾਰਨ

 

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਲਾਪ੍ਰਵਾਹੀ ਕਾਰਨ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ।

ਸੂਤਰਾਂ ਅਨੁਸਾਰ ਪੰਜਾਬ ਸਿੱਖਿਆ ਵਿਭਾਗ ਨੇ 10 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ, ਮੁਖੀ ਅਤੇ ਇੰਚਾਰਜਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਜਲਦੀ ਹੀ ਇਨ੍ਹਾਂ ਵਿਰੁੱਧ ਚਾਰਜਸ਼ੀਟ ਵੀ ਦਾਇਰ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਕ ਪ੍ਰਿੰਸੀਪਲ ਪੰਜਾਬ ਤੋਂ ਡੈਪੂਟੇਸ਼ਨ ‘ਤੇ ਆਇਆ ਹੈ।

ਸਿੱਖਿਆ ਵਿਭਾਗ ਨੇ ਇਹ ਸਖ਼ਤ ਕਦਮ ਐਫਆਈ ਮੁਲਾਜ਼ਮਾਂ ਦੀ ਭਰਤੀ ਵਿੱਚ ਹੋਈਆਂ ਬੇਨਿਯਮੀਆਂ ਅਤੇ ਡਿਊਟੀ ਵਿੱਚ ਅਣਗਹਿਲੀ ਦੇ ਚੱਲਦਿਆਂ ਚੁੱਕਿਆ ਹੈ। ਮੁਅੱਤਲ ਕੀਤੇ ਸਾਰੇ ਮੁਲਾਜ਼ਮਾਂ ਨੂੰ ਵਾਪਸ ਭੇਜ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਨੇ 4 ਮੈਂਬਰੀ ਟੀਮ ਦਾ ਗਠਨ ਕੀਤਾ ਹੈ ਜੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇਗੀ।

Share the News

Lok Bani

you can find latest news national sports news business news international news entertainment news and local news

Leave a Reply

Your email address will not be published. Required fields are marked *