ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਮੈਂਬਰ ‘ਆਪ’ ‘ਚ ਸ਼ਾਮਲ

ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਮੈਂਬਰ ‘ਆਪ’ ‘ਚ ਸ਼ਾਮਲ

 

ਰੋਪੜ: ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਅਤੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਡਾ ਨੇ ਮੀਟਿੰਗ ਕੀਤੀ।

ਇਸ ਦੌਰਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸਰਪੰਚ ਅਤੇ ਬਲਾਕ ਸਮਿਤੀ ਮੈਂਬਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦਿਨੇਸ਼ ਚੱਢਾ ਅਤੇ ਮਾਲਵਿੰਦਰ ਕੰਗ ਨੇ ਇਨ੍ਹਾਂ ਮੈਂਬਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।

ਪਿੰਡ ਖਾਨਪੁਰ ਖੂਹੀ ਤੋਂ ਅਕਾਲੀ ਦਲ ਦੇ ਸਾਬਕਾ ਸਰਪੰਚ ਚੌਧਰੀ ਸਤੀਸ਼ ਕੁਮਾਰ ਸੋਨੂੰ, ਮੌਜੂਦਾ ਬਲਾਕ ਸਮਿਤੀ ਮੈਂਬਰ ਹਿੰਮਤ ਸਿੰਘ ਅਤੇ ਪਿੰਡ ਔਲਖ ਦੇ ਮੌਜੂਦਾ ਕਾਂਗਰਸੀ ਸਰਪੰਚ ਦਲਜੀਤ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

‘ਆਪ’ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।

Share the News

Lok Bani

you can find latest news national sports news business news international news entertainment news and local news

Leave a Reply

Your email address will not be published. Required fields are marked *