ਪੰਜਾਬ ‘ਚ 1 ਜੂਨ ਨੂੰ ਬੰਦ ਰਹਿਣਗੇ ਸਕੂਲ-ਕਾਲਜ, ਜਾਣੋ ਕਿਉਂ?

ਪੰਜਾਬ ‘ਚ 1 ਜੂਨ ਨੂੰ ਬੰਦ ਰਹਿਣਗੇ ਸਕੂਲ-ਕਾਲਜ, ਜਾਣੋ ਕਿਉਂ?

ਚੰਡੀਗੜ੍ਹ, ਵਿਨੋਦ ਸ਼ਰਮਾ:

ਪੰਜਾਬ ਵਿੱਚ 1 ਜੂਨ, 2024 ਨੂੰ ਸਕੂਲਾਂ, ਕਾਲਜਾਂ ਅਤੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ ਇਹ ਫੈਸਲਾ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ।

ਪੰਜਾਬ ਭਰ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਿਸ ਕਾਰਨ ਸਾਰੇ ਸਰਕਾਰੀ ਸਕੂਲਾਂ, ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਾਰੀ ਨੋਟੀਫਿਕੇਸ਼ਨ ਅਨੁਸਾਰ 1 ਜੂਨ ਨੂੰ ਵੋਟਿੰਗ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135ਬੀ (1) ਦੇ ਤਹਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗ ਜਾਂ ਕਿਸੇ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਲਈ ਤਨਖ਼ਾਹ ਵਾਲੀ ਛੁੱਟੀ ਹੋਵੇਗੀ।

Share the News

Lok Bani

you can find latest news national sports news business news international news entertainment news and local news

Leave a Reply

Your email address will not be published. Required fields are marked *