ETT ਅਧਿਆਪਕਾਂ ਦੀ ਭਰਤੀ ‘ਤੇ HC ਦਾ ਵੱਡਾ ਫੈਸਲਾ, ਸਰਕਾਰ ਨੂੰ ਜਾਰੀ ਕੀਤੇ ਇਹ ਹੁਕਮ

ETT ਅਧਿਆਪਕਾਂ ਦੀ ਭਰਤੀ ‘ਤੇ HC ਦਾ ਵੱਡਾ ਫੈਸਲਾ, ਸਰਕਾਰ ਨੂੰ ਜਾਰੀ ਕੀਤੇ ਇਹ ਹੁਕਮ

ਚੰਡੀਗੜ੍ਹ, ਵਿਨੋਦ ਸ਼ਰਮਾ:

ਪੰਜਾਬ ਦੇ ਈਟੀਟੀ 5994 ਅਧਿਆਪਕਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਪੰਜਾਬ-ਹਰਿਆਣਾ ਹਾਈ ਕੋਰਟ ਨੇ 5994 ਅਧਿਆਪਕਾਂ ਦੀ ਭਰਤੀ ‘ਤੇ ਲੱਗੀ ਰੋਕ ਨੂੰ ਹਟਾਉਂਦੇ ਹੋਏ ਫੈਸਲਾ ਸੁਣਾਇਆ ਹੈ ਕਿ ਪੰਜਾਬ ਸਰਕਾਰ ਨੂੰ 3 ਮਹੀਨਿਆਂ ‘ਚ ਪ੍ਰੀਖਿਆ ਕਰਵਾਉਣੀ ਪਵੇਗੀ।

ਦਰਅਸਲ, ਹਾਈ ਕੋਰਟ ਨੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਦੁਬਾਰਾ ਲੈਣ ਦਾ ਹੁਕਮ ਜਾਰੀ ਕੀਤਾ ਹੈ। ਅਧਿਆਪਕਾਂ ਦੀ ਭਰਤੀ ‘ਤੇ ਲੱਗੀ ਰੋਕ ਹਟਾ ਕੇ ਪੰਜਾਬ ਸਰਕਾਰ ਨੂੰ ਇਸ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਸਰਕਾਰ ਨੂੰ ਤਿੰਨ ਮਹੀਨਿਆਂ ਵਿੱਚ ਟੈਸਟ ਲੈ ਕੇ 6 ਮਹੀਨਿਆਂ ਵਿੱਚ ਭਰਤੀ ਪ੍ਰਕਿਰਿਆ ਪੂਰੀ ਕਰਨੀ ਪਵੇਗੀ।

ਪਰਵਿੰਦਰ ਸਿੰਘ ਨੇ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 12 ਅਕਤੂਬਰ 2022 ਨੂੰ ਈ.ਟੀ.ਟੀ ਦੀਆਂ 5,994 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਸੀ, ਜਿਸ ਅਨੁਸਾਰ ਪਟੀਸ਼ਨਰਾਂ ਨੇ ਵੀ ਅਪਲਾਈ ਕੀਤਾ ਸੀ। 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਗਰੁੱਪ ਸੀ ਲਈ ਪੰਜਾਬੀ ਭਾਸ਼ਾ ਦਾ ਟੈਸਟ ਲਾਜ਼ਮੀ ਕਰ ਦਿੱਤਾ ਹੈ।

ਹਾਈ ਕੋਰਟ ਨੇ ਈਟੀਟੀ ਉਮੀਦਵਾਰਾਂ ਦੀ ਦਲੀਲ ਨੂੰ ਸਵੀਕਾਰ ਨਹੀਂ ਕੀਤਾ ਕਿ ਨਵੇਂ ਨਿਯਮ ਉਨ੍ਹਾਂ ‘ਤੇ ਲਾਗੂ ਨਹੀਂ ਹੁੰਦੇ ਅਤੇ ਉਨ੍ਹਾਂ ਲਈ ਪੰਜਾਬੀ ਦੀ ਵਿਸ਼ੇਸ਼ ਪ੍ਰੀਖਿਆ 50 ਫੀਸਦੀ ਅੰਕਾਂ ਨਾਲ ਪਾਸ ਕਰਨਾ ਵੀ ਲਾਜ਼ਮੀ ਕਰ ਦਿੱਤਾ। ਗਰੁੱਪ 1 ਅਤੇ 2 ਵਿਚ ਇਸ ਵਿਸ਼ੇਸ਼ ਪ੍ਰੀਖਿਆ ਨੂੰ ਲਾਗੂ ਨਾ ਕਰਨ ਨੂੰ ਪੱਖਪਾਤੀ ਕਰਾਰ ਦਿੱਤਾ ਗਿਆ ਹੈ ਪਰ ਹਾਈ ਕੋਰਟ ਨੇ ਕਿਹਾ ਕਿ ਇਹ ਸਰਕਾਰ ‘ਤੇ ਨਿਰਭਰ ਕਰਦਾ ਹੈ।

ਵਕੀਲਾਂ ਨੇ ਦੱਸਿਆ ਕਿ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਅਰਜ਼ੀ ਦੀ ਆਖਰੀ ਮਿਤੀ 12 ਨਵੰਬਰ 2022 ਸੀ ਜਦਕਿ ਨੋਟੀਫਿਕੇਸ਼ਨ 1 ਦਸੰਬਰ ਨੂੰ ਜਾਰੀ ਕੀਤਾ ਗਿਆ ਸੀ। ਈਟੀਟੀ ਅਧਿਆਪਕਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮਿਤੀ 5 ਨਵੰਬਰ, 2023 ਨਿਸ਼ਚਿਤ ਕੀਤੀ ਗਈ ਹੈ ਅਤੇ ਇਸ ਵਿੱਚ ਪੰਜਾਬੀ ਦਾ ਟੈਸਟ ਵੀ ਲਾਜ਼ਮੀ ਕੀਤਾ ਗਿਆ ਹੈ। ਸਰਕਾਰ ਨੇ ਕਿਹਾ ਕਿ ਪੰਜਾਬੀ ਦਾ ਟੈਸਟ ਪਾਸ ਕਰਨ ਦੀ ਤਿਆਰੀ ਲਈ ਖਾਲੀ ਸਮਾਂ ਦਿੱਤਾ ਗਿਆ ਹੈ।

Share the News

Lok Bani

you can find latest news national sports news business news international news entertainment news and local news

Leave a Reply

Your email address will not be published. Required fields are marked *