Featured ਪੰਜਾਬ ਮੁੱਖ ਖਬਰਾਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀਆਂ ਵਧੀਆਂ ਮੁਸ਼ਕਿਲਾਂ, ਕਿਸਾਨਾਂ ਨੇ ਕੀਤਾ ਜਬਰਦਸਤ ਵਿਰੋਧ May 4, 2024 Lok Bani 0 Comments BJP candidate, election 2024, Jalandhar news, lok sabha election, Lok Sabha MP, Sushil Kumar Rinku ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀਆਂ ਵਧੀਆਂ ਮੁਸ਼ਕਿਲਾਂ, ਕਿਸਾਨਾਂ ਨੇ ਕੀਤਾ ਜਬਰਦਸਤ ਵਿਰੋਧ ਜਲੰਧਰ : ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀਆਂ ਮੁਸ਼ਕਿਲਾਂ ਖਤਮ ਹੋਣ ਦੇ ਨਾਂ ਨਹੀਂ ਲੈ ਰਹੀਆਂ ਹਨ। ਜਲੰਧਰ ਤੋਂ ਮੌਜੂਦਾ ਲੋਕ ਸਭਾ ਮੈਂਬਰ ਅਤੇ ਲੋਕ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਅੱਜ ਇੱਕ ਵਾਰ ਫਿਰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਦਰਅਸਲ, ਸੁਸ਼ੀਲ ਕੁਮਾਰ ਰਿੰਕੂ ਜਲੰਧਰ ਦੇ ਪਿੰਡ ਜੰਡੂਸਿੰਘਾ ਜਾ ਰਿਹਾ ਸੀ ਪਰ ਉਸ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਉੱਥੇ ਇਕੱਠੇ ਹੋ ਗਏ ਅਤੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨਾਂ ਨੇ ਭਾਜਪਾ ਉਮੀਦਵਾਰ ਦੇ ਵਿਰੋਧ ਵਿੱਚ ਆਪਣੇ ਝੰਡੇ ਅਤੇ ਤਖ਼ਤੀਆਂ ਦਿਖਾ ਕੇ ਹੰਗਾਮਾ ਕੀਤਾ। ਇਸ ਦੇ ਨਾਲ ਹੀ ਰਿੰਕੂ ਦੇ ਪ੍ਰੋਗਰਾਮ ਦੌਰਾਨ ਕਿਸਾਨਾਂ ਦੇ ਹੰਗਾਮੇ ਦੀ ਖ਼ਬਰ ਮਿਲਦਿਆਂ ਹੀ ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ | ਪੁਲਸ ਨੇ ਮਾਮਲੇ ਨੂੰ ਸੰਭਾਲਣ ਦੀ ਪੂਰੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਕਾਫੀ ਹੰਗਾਮਾ ਹੋਇਆ। Share the News