ਜਲੰਧਰ ਚ ਨਿਗਮ ਚੋਣਾਂ ਲਈ ਕਿੰਨੇ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ ਪੜੋ
ਜਲੰਧਰ, ਲੋਕ ਬਾਣੀ –ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਜ਼ਿਲ੍ਹੇ ਦੇ 139 ਵਾਰਡਾਂ ਲਈ 698 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਭਰੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਗਰ ਨਿਗਮ ਜਲੰਧਰ ਦੇ 85 ਵਾਰਡਾਂ ਲਈ 448 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਭਰੇ ਗਏ ਹਨ। ਇਸੇ ਤਰ੍ਹਾਂ ਨਗਰ ਕੌਂਸਲ ਭੋਗਪੁਰ ਦੇ 13 ਵਾਰਡਾਂ ਲਈ 62, ਨਗਰ ਕੌਂਸਲ ਗੁਰਾਇਆਂ ਦੇ 13 ਵਾਰਡਾਂ ਲਈ 53 ਅਤੇ ਨਗਰ ਕੌਂਸਲ ਫਿਲੌਰ ਦੇ ਵਾਰਡ ਨੰਬਰ 13 ਲਈ 4 ਨਾਮਜ਼ਦਗੀ ਪੇਪਰ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ 13 ਦਸੰਬਰ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਹੋਵੇਗੀ ਅਤੇ 14 ਦਸੰਬਰ ਨੂੰ ਨਾਮਜ਼ਦਗੀ ਪੇਪਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਇਸੇ ਦਿਨ ਗਿਣਤੀ ਹੋਵੇਗੀ।