ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰਾਂ ਤੋਂ ਮੰਗਿਆ ਜਵਾਬ ਅਗਲੀ ਸੁਣਵਾਈ 28 ਨੂੰ
ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਹਾਈਕੋਰਟ ਨੇ ਸਰਕਾਰਾਂ ਤੋਂ ਮੰਗਿਆ ਜਵਾਬ ਅਗਲੀ ਸੁਣਵਾਈ 28 ਨੂੰ
ਅੰਮ੍ਰਿਤਸਰ, ਲੋਕ ਬਾਣੀ –ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਨੈਸ਼ਨਲ ਸਕਿਓਰਿਟੀ ਐਕਟ ਐਨ ਐਸ ਏ ਖਿਲਾਫ਼ ਦਿੱਤੀ ਚੁਣੌਤੀ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਹੋਈ ਜਿਸ ‘ਤੇ ਹਾਈ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਭਾਈ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਕੋਰਟ ਨੇ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਕਿਹਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ। ਵਰਣਨਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਸਰਕਾਰ ਵੱਲੋਂ ਲਗਾਏ ਐੱਨ ਐੱਸ ਏ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੌ-ਆਰਡੀਨੇਟਰ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਨੇ ਕਿਹਾ ਹੈ ਕਿ ਐੱਨ ਐੱਸ ਏ ਦੀ ਮਿਆਦ ਵਧਾਉਣ ਗ਼ੈਰ ਸੰਵਿਧਾਨਕ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਨਾਲ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨੂੰ ਜੇਲ੍ਹ ਵਿੱਚ ਨਜ਼ਰਬੰਦ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।