ਡਾ. ਬੀ. ਡੀ ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਵੱਲੋਂ ਪੱਤਰਕਾਰ ਭਾਈਚਾਰੇ ਨੂੰ ਕੀਤਾ ਸਨਮਾਨਿਤ
ਡਾ. ਬੀ. ਡੀ ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਵੱਲੋਂ ਪੱਤਰਕਾਰ ਭਾਈਚਾਰੇ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ, ਲੋਕ ਬਾਣੀ —ਡਾ. ਬੀ. ਡੀ ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਵੱਲੋਂ ਸ਼ੁਰੂ ਕੀਤੀ ਗਈ “ਰੁੱਖ ਲਗਾਓ, ਇਨਾਮ ਪਾਓ” ਮੁਹਿੰਮ ਤਹਿਤ ਬੀਤੇ ਦਿਨੀਂ ਸਲੇਮਸ਼ਾਹ ਰੋਡ ਸਥਿਤ ਕੌਂਸਲਰ ਪੂਜਾ ਲੂਥਰਾ ਸਚਦੇਵਾ ਦੇ ਦਫ਼ਤਰ ਵਿਖੇ ਵਿਸ਼ੇਸ਼ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੌਰਾਨ ਸੋਸਾਇਟੀ ਵੱਲੋਂ ਜ਼ਿਲ੍ਹਾ ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਪੱਤਰਕਾਰਾਂ ਨੂੰ ਵਿਸ਼ੇਸ਼ ਤੋਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਸੀਨੀਅਰ ਪੱਤਰਕਾਰ ਲੀਲਾਧਰ ਸ਼ਰਮਾ, ਪ੍ਰਧਾਨ ਬਖ਼ਸ਼ੀਸ਼ ਸਿੰਘ (ਹੈਪੀ), ਉਪ ਪ੍ਰਧਾਨ ਰਾਜਨ ਕੁੱਕੜ, ਸਕੱਤਰ ਸੁਨੀਲ ਨਾਗਪਾਲ, ਪੀ.ਆਰ.ਓ ਸਾਜਨ ਗੁਗਲਾਨੀ, ਰਾਜੇਸ਼ ਅਨੇਜਾ, ਜਸਪ੍ਰੀਤ ਸਿੰਘ, ਕਪਿਲ ਖੱਤਰੀ, ਸੰਜੀਵ ਗਿਲਹੋਤਰਾ (ਸੰਜੂ), ਅਰੁਣ ਵਾਟਸ, ਧੀਰਜ ਕੁਮਾਰ (ਸੰਨੀ ਦੁਮੜਾ), ਮਨੀਸ਼ ਛਾਬੜਾ, ਪਾਰਸ ਡੋਡਾ, ਸੰਦੀਪ ਕੱਕੜ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਬੀ. ਡੀ ਸਚਦੇਵਾ ਮੈਮੋਰੀਅਲ ਵੈੱਲਫੇਅਰ ਸੋਸਾਇਟੀ ਦੇ ਚੇਅਰਮੈਨ ਅਜੈ ਸਚਦੇਵਾ ਅਤੇ ਜਰਨਲ ਸਕੱਤਰ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਅਜੋਕੇ ਯੁੱਗ ਵਿਚ ਮੀਡੀਆ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਦੱਸਿਆ ਕਿ ਸੋਸਾਇਟੀ ਵੱਲੋਂ ਸਮੇਂ ਸਮੇਂ ਕੀਤੇ ਜਾਂਦੇ ਉਪਰਾਲਿਆਂ ਨੂੰ ਜ਼ਿਲ੍ਹਾ ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਆਪਣੀ ਕਲਮ, ਟੀ.ਵੀ ਅਤੇ ਸੋਸ਼ਲ ਮੀਡੀਆ ਰਾਹੀ ਪ੍ਰਕਾਸ਼ਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਐਸੋਸੀਏਸ਼ਨ ਫ਼ਾਜ਼ਿਲਕਾ ਨੇ ਹਮੇਸ਼ਾ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦੀ ਉਸਾਰੂ ਅਤੇ ਸਾਕਾਰਾਤਮਕ ਸੋਚ ਦੀ ਸ਼ਲਾਘਾ ਕੀਤੀ।