ਗੁਰਦੁਆਰਾ ਸੋਹਾਣਾ ਤੇ ਚੱਪੜਚਿੜੀ ਵਿੱਚ ਧਾਰਮਿਕ ਸਮਾਗਮ
ਮੁਹਾਲੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਇਤਿਹਾਸਕ ਗੁਰਦੁਆਰਾ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿੱਚ ਸ਼ੁੱਕਰਵਾਰ ਨੂੰ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਸਵੇਰੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਧਾਰਮਿਕ ਸਮਾਗਮ ਦੌਰਾਨ ਰਾਗੀ ਸਿੰਘਾਂ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਚੱਪੜਚਿੜੀ ਗੁਰਦੁਆਰੇ ਵਿੱਚ ਖੇੜੀ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਅਤੇ ਹੋਰ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸਰਪੰਚ ਪਿਆਰਾ ਸਿੰਘ, ਸਾਬਕਾ ਸਰਪੰਚ ਸੋਹਨ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਮੀਤ ਪ੍ਰਧਾਨ ਮੋਹਨ ਸਿੰਘ ਅਤੇ ਜਥੇਦਾਰ ਜੱਸਾ ਸਿੰਘ ਕਾਰਸੇਵਾ ਵਾਲੇ ਵੀ ਹਾਜ਼ਰ ਸਨ। ਉਧਰ, ਗੁਰਦੁਆਰਾ ਸੋਹਾਣਾ ਵਿੱਚ ਭਾਈ ਬਲਬੀਰ ਸਿੰਘ ਪਾਰਸ ਅਤੇ ਅੰਮ੍ਰਿਤਸਰ ਵਾਲਿਆਂ ਬੀਬੀਆਂ ਦੇ ਜਥੇ ਨੇ ਸ਼੍ਰੋਮਣੀ ਭਗਤ ਰਵਿਦਾਸ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤ ਨੂੰ ਗੁਰੂ ਵਾਲੇ ਬਣਨ ਲਈ ਪੇ੍ਰਿਆ। ਪ੍ਰਚਾਰਕ ਭਾਈ ਸੰਦੀਪ ਸਿੰਘ ਨੇ ਗੁਰੂ ਗੋਬਿੰਦ ਸਿੰਘ ਦੀ ਸ਼ਹਾਦਤ ਬਾਰੇ ਦੱਸਿਆ।