Friday, November 15, 2024
Breaking NewsFeaturedਪੰਜਾਬਮੁੱਖ ਖਬਰਾਂ

ਪੰਜਾਬ ਚੋ 8 ਸੀਟਾਂ ‘ਤੇ ਕਾਂਗਰਸ,4’ਤੇ ਅਕਾਲੀ ਦਲ-ਬੀਜੇਪੀ 1ਆਮ ਕੋਲ ..

ਪੰਜਾਬ ਚੋ 8 ਸੀਟਾਂ ‘ਤੇ ਕਾਂਗਰਸ, 4 ‘ਤੇ ਅਕਾਲੀ ਦਲ-ਬੀਜੇਪੀ 1 ਆਮ ਕੋਲ …
ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦੇ ਰੁਝਾਨ ਸਾਹਮਣੇ ਆ ਚੁੱਕੇ ਹਨ। ਹੁਣ ਤਕ 13 ਵਿੱਚੋਂ 8 ਸੀਟਾਂ ‘ਤੇ ਕਾਂਗਰਸ, 4 ‘ਤੇ ਅਕਾਲੀ ਦਲ-ਬੀਜੇਪੀ ਤੇ ਇੱਕ ਸੀਟ ‘ਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਅੱਗੇ ਜਾ ਰਹੇ ਹਨ। ਸੂਬੇ ਵਿੱਚ ਕੁੱਲ 13 ਸੀਟਾਂ ਹਨ ਤੇ ਇਨ੍ਹਾਂ ‘ਤੇ 278 ਉਮੀਦਵਾਰ ਮੈਦਾਨ ਵਿੱਚ ਹਨ।
ਹੁਣ ਤਕ ਦੇ ਰੁਝਾਨਾਂ ਮੁਤਾਬਕ ਗੁਰਦਾਸਪੁਰ ਤੋਂ ਸੰਨੀ ਦਿਓਲ 40523, ਸੰਗਰੂਰ ਤੋਂ ਭਗਵੰਤ ਮਾਨ 33535, ਪਟਿਆਲਾ ਤੋਂ ਪਰਨੀਤ ਕੌਰ 48628, ਬਠਿੰਡਾ ਤੋਂ ਹਰਸਿਮਰਤ ਕੌਰ 6655, ਲੁਧਿਆਣਾ ਤੋਂ ਰਵਨੀਤ ਬਿੱਟੂ 23529, ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾ ੜੀ 11570, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ 27998, ਫਰੀਦਕੋਟ ਤੋਂ ਮੁਹੰਮਦ ਸਦੀਕ 24676, ਫਤਿਹਗੜ੍ਹ ਸਾਹਿਬ ਤੋਂ ਅਮਰ ਸਿੰਘ 27730, ਫਿਰੋਜ਼ਪੁਰ ਤੋਂ ਸੁਖਬੀਰ ਬਾਦਲ 59795, ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼ 12806, ਖਡੂਰ ਸਾਹਿਬ ਤੋਂ ਜਸਬੀਰ ਸਿੰਘ 55864 ਤੇ ਜਲੰਧਰ ਤੋਂ ਸੰਤੋਖ ਸਿੰਘ ਚੌਧਰੀ 7057 ਵੋਟਾਂ ਨਾਲ ਅੱਗੇ ਹਨ

Share the News

Lok Bani

you can find latest news national sports news business news international news entertainment news and local news