ਕੈਨੇਡਾ ਭੇਜਣ ਦੇ ਨਾਂਅ ‘ਤੇ ਕਿਥੇ ਹੋਈ ਠੱਗੀ ….
ਕੈਨੇਡਾ ਭੇਜਣ ਦੇ ਨਾਂਅ ‘ਤੇ ਕਿਥੇ ਹੋਈ ਠੱਗੀ ….
ਚੰਡੀਗੜ ( ਪੰਕਜ ) ਕੈਨੇਡਾ ਭੇਜਣ ਦੇ ਨਾਂਅ ‘ਤੇ ਸਵਾ 3 ਲੱਖ ਦੀ ਠੱਗੀ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਪਿੰਡ ਸੋਹਾਣਾ ਮੁਹਾਲੀ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਸੈਕਟਰ-37 ਵਿਚ ਪੈਂਦੇ ਵਿਕਟੋਰੀਆ ਸਕਸੈੱਸ ਓਵਰਸੀਜ਼ ‘ਚ ਕੰਮ ਕਰਦੇ ਰਜਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਕੈਨੇਡਾ ਭੇਜਣ ਦੇ ਨਾਂਅ ‘ਤੇ ਸਾਲ 2017 ਵਿਚ ਉਸ ਤੋਂ 3 ਲੱਖ 23 ਹਜ਼ਾਰ ਰੁਪਏ ਲੈ ਲਏ | ਬਾਅਦ ਵਿਚ ਨਾ ਤਾਂ ਸ਼ਿਕਾਇਤ ਕਰਤਾ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਿਸ ਕੀਤੇ ਗਏ | ਨਵੰਬਰ 2018 ਵਿਚ ਸ਼ਿਕਾਇਤਕਰਤਾ ਰਜਵਿੰਦਰ ਸਿੰਘ ਨੂੰ ਮਿਲਿਆ ਤਾਂ ਉਸ ਨੇ ਪੈਸੇ ਵਾਪਿਸ ਕਰਨ ਦਾ ਭਰੋਸਾ ਦਿਵਾਇਆ | ਉਸ ਨੇ ਸ਼ਿਕਾਇਤਕਰਤਾ ਨੂੰ 1 ਲੱਖ 30 ਹਜ਼ਾਰ ਰੁਪਏ ਦੇ ਚੈੱਕ ਵੀ ਦਿੱਤੇ ਪਰ ਚੈੱਕ ਬਾਊਾਸ ਹੋ ਗਏ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ, ਜਿਸ ਦੇ ਬਾਅਦ ਪੁਲਿਸ ਨੇ ਸਬੰਧਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |