ਇਕ ਵਾਰ ਫੇਰ ਲਾਈ ਬਾਬੇ ਨੇ ਆਪਣੀ ਜਮਾਨਤ ਅਰਜੀ ….
ਇਕ ਵਾਰ ਫੇਰ ਲਾਈ ਬਾਬੇ ਨੇ ਆਪਣੀ ਜਮਾਨਤ ਅਰਜੀ ….
ਇੱਕ ਪੱਤਰਕਾਰ ਦੇ ਕਤਲ ਦੇ ਦੋਸ਼ ਅਧੀਨ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ (ਜ਼ਮਾਨਤ) ਲਈ ਆਪਣੀ ਅਰਜ਼ੀ ਦਾਖ਼ਲ ਕੀਤੀ ਹੈ। ਇਸ ਵਾਰ ਇਹ ਪੈਰੋਲ ਸਿਰਸਾ ਸਥਿਤ ਬੰਜਰ ਪਈ ਆਪਣੀ ਜ਼ਮੀਨ ਨੂੰ ਉਪਜਾਊ ਬਣਾਉਣ ਲਈ ਮੰਗੀ ਗਈ ਹੈ।ਡੇਰਾ ਮੁਖੀ ਦਰਅਸਲ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਵੀ 20 ਸਾਲਾਂ ਦੀ ਵੱਖਰੀ ਸਜ਼ਾ ਕੱਟ ਰਿਹਾ ਹੈ। ਜੇਲ੍ਹ ਵਿੱਚ ਉਹ ਇੱਕ ਮਾਲੀ ਦਾ ਕੰਮ ਕਰ ਰਿਹਾ ਹੈ।ਜੇਲ੍ਹ ਅਧਿਕਾਰੀਆਂ ਨੇ ਡੇਰਾ ਮੁਖੀ ਦੀ ਬੇਨਤੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਕੋਲ ਪਹੁੰਚਾਇਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਬੇਨਤੀ ਅੱਗੇ ਹਰਿਆਣਾ ਸਰਕਾਰ ਤੱਕ ਪੁੱਜਦੀ ਕੀਤੀ ਹੈ।ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਇਸੇ ਵਰ੍ਹੇ 17 ਜਨਵਰੀ ਨੂੰ ਡੇਰਾ ਮੁਖੀ ਤੇ ਤਿੰਨ ਹੋਰਨਾਂ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਪੱਤਰਕਾਰ ਦਾ ਕਤਲ ਅਕਤੂਬਰ 2002 ’ਚ ਹੋਇਆ ਸੀ।ਪੱਤਰਕਾਰ ਰਾਮਚੰਦਰ ਛਤਰਪਤੀ ਨੇ ਦਰਅਸਲ ਆਪਣੇ ਇਕ ਹਫ਼ਤਾਵਾਰੀ ਅਖ਼ਬਾਰ ਵਿਚ ਡੇਰਾ ਮੁਖੀ ਵੱਲੋਂ ਔਰਤਾਂ ਦੇ ਕਥਿਤ ਜਿਨਸੀ ਸ਼ੋਸ਼ਣ ਬਾਰੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਲਿਖੀ ਚਿੱਠੀ ਪ੍ਰਕਾਸ਼ਿਤ ਕੀਤੀ ਸੀ।
ਦੋ ਔਰਤਾਂ ਦੇ ਬਲਾਤਕਾਰ ਵਾਲੇ ਮਾਮਲੇ ਵਿੱਚ 25 ਅਗਸਤ, 2017 ਨੂੰ ਡੇਰਾ ਮੁਖੀ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ।