ਜਨਤਕ ਥਾਵਾਂ ‘ਤੇ ਬੈਠ ਕੇ ਸ਼ਰਾਬ ਪੀਣ ਵਾਲਿਆਂ ਦੀ ਖੈਰ ਨੀ ……
ਜਨਤਕ ਥਾਵਾਂ ‘ਤੇ ਬੈਠ ਕੇ ਸ਼ਰਾਬ ਪੀਣ ਵਾਲਿਆਂ ਦੀ ਖੈਰ ਨੀ ……
ਚੰਡੀਗੜ ( ਪੰਕਜ ) ਵੱਖ-ਵੱਖ ਜਨਤਕ ਥਾਵਾਂ ‘ਤੇ ਬੈਠ ਕੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਚੰਡੀਗੜ੍ਹ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਅਤੇ ਕਈ ਲੋਕਾਂ ਿਖ਼ਲਾਫ਼ ਮਾਮਲੇ ਵੀ ਦਰਜ ਕਰ ਚੁੱਕੀ ਹੈ | ਇਸੇ ਤਹਿਤ ਬੀਤੇ ਦਿਨ ਵੀ ਪੁਲਿਸ ਨੇ ਕਰੀਬ 25 ਲੋਕਾਂ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ‘ਚ ਉਨ੍ਹਾਂ ਿਖ਼ਲਾਫ਼ ਮਾਮਲੇ ਦਰਜ ਕੀਤੇ ਗਏ ਹਨ | ਹਾਲਾਂਕਿ ਸਾਰਿਆਂ ਨੂੰ ਬਾਅਦ ‘ਚ ਜ਼ਮਾਨਤ ‘ਤੇ ਛੱਡ ਦਿੱਤਾ ਗਿਆ | ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਹੋਟਲ, ਮੋਟਲ, ਰੈਸਟੋਰੈਂਟ ਅਤੇ ਢਾਬੇ ਵਰਗੀਆਂ ਖਾਣਾ ਖਾਣ ਵਰਗੀਆਂ ਜਨਤਕ ਥਾਵਾਂ ‘ਤੇ ਪੀਣ ਵਾਲੇ ਲੋਕਾਂ ਨੂੰ ਖਾਣ ਦੀ ਵਿਵਸਥਾ ਦਿੱਤੀ ਗਈ ਤਾਂ ਕਾਨੂੰਨ ਮੁਤਾਬਿਕ ਇਨ੍ਹਾਂ ਿਖ਼ਲਾਫ਼ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਚੰਡੀਗੜ੍ਹ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਤਕ ਥਾਵਾਂ ‘ਤੇ ਬੈਠ ਕੇ ਸ਼ਰਾਬ ਪੀਣ ਤੋਂ ਗੁਰੇਜ਼ ਕਰਨ, ਨਹੀਂ ਤਾਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ