ਬਿਜਲੀ ਵਿਭਾਗ ਦਾ ਕਲਰਕ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾੱਬੂ ……..
ਬਿਜਲੀ ਵਿਭਾਗ ਦਾ ਕਲਰਕ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾੱਬੂ ……..
ਚੰਡੀਗੜ ( ਪੰਕਜ ) ਪੰਜਾਬ ਵਿਜੀਲੈਂਸ ਬਿਊਰੋ ਨੇ ਪੀ. ਐੱਸ. ਪੀ. ਸੀ. ਐੱਲ., ਪਾਤੜਾਂ, ਜ਼ਿਲ੍ਹਾ ਪਟਿਆਲਾ ਦਫ਼ਤਰ ਵਿਖੇ ਤਾਇਨਾਤ ਇਕ ਖਪਤਕਾਰ ਕਲਰਕ ਨੰੂ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਲਰਕ ਗੁਰਮੁਖ ਸਿੰਘ ਨੰੂ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨਗਾਹੀਆ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ‘ਤੇ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ | ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ‘ਚ ਦੋਸ਼ ਲਗਾਇਆ ਕਿ ਉਸ ਦੇ ਖੇਤ ਵਿਚ ਲੱਗੇ ਬਿਜਲੀ ਦੇ ਮੋਟਰ ਕੁਨੈਕਸ਼ਨ ਜੋ ਕਿ ਉਸ ਦੇ ਰਿਸ਼ਤੇਦਾਰ ਦੇ ਨਾਂਅ ‘ਤੇ ਹੈ, ਨੰੂ ਆਪਣੇ ਨਾਂਅ ‘ਤੇ ਤਬਦੀਲ ਕਰਵਾਉਣ ਬਦਲੇ ਉਕਤ ਕਲਰਕ 45,000 ਰੁਪਏ ਦੀ ਮੰਗ ਕਰ ਰਿਹਾ ਹੈ | ਦੱਸਣਯੋਗ ਹੈ ਕਿ ਦੋਸ਼ੀ ਕਲਰਕ ਉਕਤ ਕਾਰਜ ਨੰੂ ਕਰਨ ਬਦਲੇ ਪਹਿਲਾਂ ਹੀ 4000 ਰੁਪਏ ਪਹਿਲੀ ਕਿਸ਼ਤ ਵਜੋਂ ਹਾਸਿਲ ਕਰ ਚੁੱਕਾ ਸੀ | ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਕਲਰਕ ਨੰੂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ | ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਿਖ਼ਲਾਫ਼ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਰੋਕੂ ਕਾਨੰੂਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ