ਵਾਹਨਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ 3 ਚੋਰ ਕਾਬੂ …….
ਵਾਹਨਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ 3 ਚੋਰ ਕਾਬੂ ……..
ਚੰਡੀਗੜ ( ਪੰਕਜ ) ਵਾਹਨਾਂ ਦੀਆਂ ਬੈਟਰੀਆਂ ਤੇ ਦੋਪਹੀਆ ਵਾਹਨ ਚੋਰੀ ਕਰਨ ਦੇ ਦੋਸ਼ ‘ਚ 3 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਸੈਕਟਰ-39 ਥਾਣਾ ਪੁਲਿਸ ਦੀ ਟੀਮ ਨੇ ਇਨ੍ਹਾਂ ਤਿੰਨਾਂ ਦੀ ਗਿ੍ਫ਼ਤਾਰੀ ਹੋਣ ਨਾਲ ਚੋਰੀ ਦੇ ਚਾਰ ਮਾਮਲੇ ਸੁਲਝਾਉਣ ਦਾ ਦਾਅਵਾ ਕੀਤਾ ਹੈ | ਪੁਲਿਸ ਅਨੁਸਾਰ ਤਿੰਨਾਂ ਦੋਸ਼ੀਆਂ ਦੀ ਪਛਾਣ ਕਮਲਪ੍ਰੀਤ ਸਿੰਘ, ਸਲੀਮ ਅਤੇ ਰਵੀ ਸ਼ਰਮਾ ਵਜੋਂ ਹੋਈ ਹੈ | ਪੁਲਿਸ ਨੇ ਇਨ੍ਹਾਂ ਕੋਲੋਂ 5 ਬੈਟਰੀਆਂ ਤੇ ਇਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਸੈਕਟਰ-39 ਥਾਣਾ ਪੁਲਿਸ ਮੁਤਾਬਕ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ-37 ਦੇ ਰਹਿਣ ਵਾਲੇ ਰਵੀਕਾਂਤ ਸ਼ਰਮਾ ਨੇ ਪੁਲਿਸ ਨੂੰ ਦਿੱਤੀ ਸੀ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੇ ਅਤੇ ਉਨ੍ਹਾਂ ਦੇ ਗੁਆਂਢੀ ਨੇ ਆਪਣੀਆਂ ਕਾਰਾਂ ਘਰ ਦੇ ਬਾਹਰ ਖੜ੍ਹੀਆਂ ਕੀਤੀਆਂ ਹੋਈਆਂ ਸਨ ਪਰ ਜਦ ਸਵੇਰੇ ਉੱਠ ਕੇ ਦੇਖਿਆ ਤਾਂ ਦੋਵਾਂ ਗੱਡੀਆਂ ਦੀਆਂ ਬੈਟਰੀਆਂ ਚੋਰੀ ਹੋ ਚੁੱਕੀਆਂ ਸਨ | ਸੈਕਟਰ-39 ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਸੀ | ਅਜਿਹੇ ਹੀ ਦੂਸਰੇ ਮਾਮਲੇ ਦੀ ਸ਼ਿਕਾਇਤ ਜ਼ਿਲ੍ਹਾ ਮੁਹਾਲੀ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸੀ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣਾ ਹੀਰੋ ਹਾਂਡਾ ਮੋਟਰਸਾਈਕਲ ਕਰੀਬ ਢਾਈ ਵਜੇ ਸੇਂਟ ਸਟੀਫ਼ਨ ਸਕੂਲ ਨਜ਼ਦੀਕ ਖੜ੍ਹਾ ਕੀਤਾ ਸੀ ਪਰ ਜਦ ਸ਼ਾਮ ਨੂੰ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਕਾਈਲ ਚੋਰੀ ਹੋ ਚੁੱਕਾ ਸੀ | ਸੈਕਟਰ-39 ਥਾਣਾ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਸੀ | ਅਜਿਹੇ ਹੀ ਤੀਸਰੇ ਮਾਮਲੇ ਦੀ ਸ਼ਿਕਾਇਤ ਸੈਕਟਰ-41 ਨਿਵਾਸੀ ਅਸ਼ੋਕ ਕੁਮਾਰ ਨੇ ਪੁਲਿਸ ਨੂੰ ਕਿਹਾ ਸੀ ਕਿ ਉਸ ਨੇ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹੀ ਸੀ ਪਰ ਜਦ ਸਵੇਰੇ ਦੇਖਿਆ ਤਾਂ ਮੋਟਰਸਾਈਕਲ ਦੀ ਬੈਟਰੀ ਚੋਰੀ ਹੈ ਚੁੱਕੀ ਸੀ | ਜਿਸ ਤੋਂ ਬਾਅਦ ਸੈਕਟਰ-39 ਥਾਣਾ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਸੀ | ਅਜਿਹੇ ਹੀ ਚੌਥੇ ਮਾਮਲੇ ਦੀ ਸ਼ਿਕਾਇਤ ਸੈਕਟਰ-41 ਨਿਵਾਸੀ ਮਨੋਜ ਸਿੰਘ ਨੇ ਪੁਲਿਸ ਨੂੰ ਦਿੱਤੀ ਸੀ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣੇ ਦੋ ਮੋਟਰਸਾਈਕਲ ਘਰ ਦੇ ਬਾਹਰ ਖੜ੍ਹੇ ਕੀਤੇ ਸਨ ਪਰ ਜਦੋਂ ਸਵੇਰੇ ਉੱਠ ਕੇ ਦੱਖਿਆ ਤਾਂ ਦੋਵਾਂ ਮੋਟਰਸਾਈਕਲਾਂ ਦੀਆਂ ਬੈਟਰੀਆਂ ਚੋਰੀ ਹੋ ਚੁੱਕੀਆਂ ਸਨ | ਸੈਕਟਰ-39 ਥਾਣਾ ਪੁਲਿਸ ਨੇ ਇਨ੍ਹਾਂ ਚੋਰੀ ਦੇ ਮਾਮਲਿਆਂ ਨੂੰ ਸੁਲਝਾ ਲਿਆ ਹੈ | ਪੁਲਿਸ ਮੁਤਾਬਕ ਤਿੰਨੋਂ ਦੋਸ਼ੀ ਨਸ਼ਾ ਕਰਨ ਦੇ ਆਦੀ ਹਨ ਅਤੇ ਆਪਣੇ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ