Thursday, November 14, 2024
Breaking Newsਅੰਤਰਰਾਸ਼ਟਰੀਧਾਰਮਿਕਪੰਜਾਬਮੁੱਖ ਖਬਰਾਂ

ਕੈਪਟਨ ,ਵੀਜ਼ਾ ਮੁਕਤ ਲਾਂਘੇ ਦਾ ਮਾਮਲਾ ਉਠਾਉਣਗੇ ਕੇਂਦਰ ਚ …….

ਕੈਪਟਨ ,ਵੀਜ਼ਾ ਮੁਕਤ ਲਾਂਘੇ ਦਾ ਮਾਮਲਾ ਉਠਾਉਣਗੇ ਕੇਂਦਰ ਚ …….
ਕਪੂਰਥਲਾ ( ਅਸ਼ੋਕ ) ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਲਏ ਫੈਸਲੇ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤ ਲਾਂਘੇ ਦਾ ਮਾਮਲਾ ਕੇਂਦਰੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਕੋਲ ਉਠਾਉਣਗੇ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਮੀਟਿੰਗ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਮਤਾ ਪਾਸ ਕੀਤਾ।
ਆਪਣੇ ਮਤੇ ਵਿੱਚ ਵਜ਼ਾਰਤ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਨ ਲਈ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਵੱਖ-ਵੱਖ ਉੱਘੀਆਂ ਸਿੱਖ ਸ਼ਖ਼ਸੀਅਤਾਂ ਨੂੰ ਵੀ ਬੁਲਾਉਣ ਦਾ ਫੈਸਲਾ ਕੀਤਾ।
ਇਕ ਹੋਰ ਮਤੇ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਇਤਿਹਾਸਕ ਮੌਕੇ ’ਤੇ ਸੰਸਦ ਦਾ ਵਿਸ਼ੇਸ਼ ਸਾਂਝਾ ਇਜਲਾਸ ਸੱਦਣ ਲਈ ਭਾਰਤ ਸਰਕਾਰ ਨੂੰ ਜ਼ੋਰਦਾਰ ਸਿਫ਼ਾਰਿਸ਼ ਕਰਨ ਦਾ ਵੀ ਫੈਸਲਾ ਲਿਆ। ਮਤੇ ਮੁਤਾਬਕ ਇਸ ਸੰਸਦੀ ਇਜਲਾਸ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਸੰਬੋਧਨ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਵਿੱਚ ਨਾਮਵਰ ਸਿੱਖ ਸ਼ਖ਼ਸੀਅਤਾਂ ਨੂੰ ਵੀ ਸੱਦਾ ਦਿੱਤਾ ਜਾਵੇ।
ਮੰਤਰੀ ਮੰਡਲ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਐਂਟਰੀ ਫੀਸ, ਫੈਸਿਲੀਟੇਸ਼ਨ ਚਾਰਜ, ਸਰਵਿਸ ਚਾਰਜ ਆਦਿ ਤੋਂ ਬਿਨਾਂ ਵੀਜ਼ਾ ਮੁਕਤ ਲਾਂਘੇ ਦੀ ਇਜ਼ਾਜਤ ਦੇਣ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣ ਦਾ ਵੀ ਫੈਸਲਾ ਲਿਆ ਹੈ। ਇਸ ਨਾਲ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂ ਸਿੱਖ ਸੰਗਤ ਦੀ ਅਰਦਾਸ ਮੁਤਾਬਕ ਬਿਨਾਂ ਕਿਸੇ ਰੋਕ ਤੋਂ ਖੁੱਲੇ ਦਰਸ਼ਨ-ਦੀਦਾਰੇ ਕਰ ਸਕਣਗੇ।
ਮੁੱਖ ਮੰਤਰੀ ਨੇ ਇਸ ਮਸਲੇ ’ਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਨਿੱਜੀ ਤੌਰ ’ਤੇ ਮਿਲਣ ਦਾ ਵਾਅਦਾ ਕਰਦੇ ਆਖਿਆ ਕਿ ਉਹ ਕੇਂਦਰੀ ਮੰਤਰੀ ਨੂੰ ਅਪੀਲ ਕਰਨਗੇ ਕਿ ਲੱਖਾਂ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਦਰਸ਼ਨ-ਦੀਦਾਰੇ ਕਰਨ ਦੀ ਸਹੂਲਤ ਦੇਣ ਲਈ ਉਹ ਪਾਕਿਸਤਾਨ ਵਿੱਚ ਆਪਣੇ ਹਮਰੁਤਬਾ ਨਾਲ ਵੀਜ਼ਾ ਮੁਕਤ ਲਾਂਘੇ ਨੂੰ ਯਕੀਨੀ ਬਣਾਉਣ ਦਾ ਮਸਲਾ ਉਠਾਉਣ।
ਮੁੱਖ ਮੰਤਰੀ ਨੇ ਇਸ ਇਤਿਹਾਸਕ ਨਗਰ ਵਿੱਚ ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ 10 ਅਕਤੂਬਰ ਨੂੰ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਸੁਲਤਾਨਪੁਰ ਲੋਧੀ ਵਿੱਚ ਹੀ ਸੱਦਣ ਦਾ ਫੈਸਲਾ ਲਿਆ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਨਿੱਜੀ ਬੇਨਤੀ ’ਤੇ ਮੁੱਖ ਮੰਤਰੀ ਨੇ 30 ਸਤੰਬਰ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਮੀਟਿੰਗ ਸੱਦਣ ਦੀ ਵੀ ਸਹਿਮਤੀ ਦਿੱਤੀ ਤਾਂ ਕਿ ਉਸ ਇਲਾਕੇ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ।
ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸੁਲਤਾਨਪੁਰ ਲੋਧੀ-ਕਪੂਰਥਲਾ-ਕਰਤਾਰਪੁਰ-ਬਿਆਸ-ਬਟਾਲਾ (ਬਟਾਲਾ ਬਾਈਪਾਸ ਸਮੇਤ)-ਡੇਰਾ ਬਾਬਾ ਨਾਨਕ ਮਾਰਗ ਨੂੰ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਐਲਾਨਣ ਲਈ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ। ਮੀਟਿੰਗ ਦੌਰਾਨ 96.15 ਕਰੋੜ ਰੁਪਏ ਦੀ ਲਾਗਤ ਨਾਲ 136.14 ਕਿਲੋਮੀਟਰ ਲੰਮੇ ਰੋਡ ਨੂੰ ਅਪਗ੍ਰੇਡ ਕਰਨ ਅਤੇ 10 ਮੀਟਰ ਤੱਕ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ

Share the News

Lok Bani

you can find latest news national sports news business news international news entertainment news and local news