ਇਸ ਪੰਜਾਬੀ ਗਾਇਕ ਖਿਲਾਫ ਹੋਇਆ ਸ਼ੋ੍ਰਮਣੀ ਅਕਾਲੀ ਦਲ…….
ਇਸ ਪੰਜਾਬੀ ਗਾਇਕ ਖਿਲਾਫ ਹੋਇਆ ਸ਼ੋ੍ਰਮਣੀ ਅਕਾਲੀ ਦਲ…….
ਮੋਹਾਲੀ ( ਰਾਜੇਸ਼ } ਸ਼ੋ੍ਰਮਣੀ ਅਕਾਲੀ ਦਲ ਨੇ ਪੰਜਾਬੀ ਦੇ ਗਾਇਕ ਸਿੱਧੂ ਮੂਸੇਵਾਲਾ ਦੀ ਨਵੀਂ ਵੀਡੀਓ ਜਿਸ ਵਿਚ ਇੱਕ ਗਾਣੇ ਵਿਚ ਸਿੱਖ ਕੌਮ ਦੀ ਮਹਾਨ ਸ਼ਹੀਦ ਮਾਈ ਭਾਗੋ ਨੂੰ ਬਹੁਤ ਘਟੀਆ ਅੰਦਾਜ਼ ਵਿਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਦੀ ਸਖ਼ਤ ਲਫ਼ਜ਼ਾਂ ਵਿਚ ਨਿਖੇਧੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਗਾਣੇ ਉੱਪਰ ਤੁਰੰਤ ਪਾਬੰਦੀ ਲਾਈ ਜਾਵੇ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਵਾਸਤੇ ਸਿੱਧੂ ਮੂਸੇਵਾਲਾ, ਇਸ ਗਾਣੇ ਦੇ ਲਿਖਾਰੀ ਅਤੇ ਇਸ ਵੀਡੀਓ ਨੂੰ ਜਾਰੀ ਕਰਨ ਵਾਲੀ ਕੰਪਨੀ ਿਖ਼ਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇ ਅਤੇ ਇਹਨਾਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮਾਈ ਭਾਗੋ ਵਰਗੀ ਮਹਾਨ ਸ਼ਖ਼ਸੀਅਤ ਜਿਨ੍ਹਾਂ ਦਾ ਨਾਮ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਵਿਚ ਉਨ੍ਹਾਂ ਦੀ ਮਹਾਨ ਸੋਚ, ਬਹਾਦਰੀ, ਸਿੱਖ ਕੌਮ ਨੂੰ ਮਹਾਨ ਦੇਣ ਅਤੇ ਲਾਮਿਸਾਲ ਸ਼ਹਾਦਤ ਕਰਕੇ ਸੁਨਹਿਰੀ ਅੱਖਰਾਂ ਵਿਚ ਲਿਖਿਆ ਹੋਇਆ ਹੈ ਦੇ ਨਾਮ ਨੂੰ ਇੱਕ ਲੱਚਰ ਗਾਣੇ ਵਿਚ ਉਦਾਹਰਣ ਵਜੋਂ ਪੇਸ਼ ਕਰਕੇ ਬੇਹੱਦ ਘਟੀਆ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹੇ ਬੱਜਰ ਗੁਨਾਹ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਮੰਗ ਕੀਤੀ ਕਿ ਇਸ ਘਿਣਾਉਣੇ ਕੰਮ ਵਾਸਤੇ ਉਪਰੋਕਤ ਗਾਇਕ, ਲਿਖਾਰੀ, ਕੰਪਨੀ ਅਤੇ ਹੋਰ ਸਹਿਯੋਗੀਆਂ ਿਖ਼ਲਾਫ਼ ਤੁਰੰਤ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਲਈ ਫ਼ੌਜਦਾਰੀ ਕੇਸ ਦਰਜ ਕੀਤਾ ਜਾਵੇ ਅਤੇ ਇਹਨਾਂ ਸਾਰਿਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ