ਰੇਲਵੇ ਵਿਚ ਨੌਕਰੀ ਦਾ ਝਾਂਸਾ ਦੇ ਕੇ ਕੀਤੀ 36 ਲੱਖ ਦੀ ਠੱਗੀ ……….
ਰੇਲਵੇ ਵਿਚ ਨੌਕਰੀ ਦਾ ਝਾਂਸਾ ਦੇ ਕੇ ਕੀਤੀ 36 ਲੱਖ ਦੀ ਠੱਗੀ ……….
ਚੰਡੀਗੜ ( ਪੰਕਜ ) ਭਾਰਤੀ ਰੇਲਵੇ ਵਿਚ ਦਰਜਾ ਚਾਰ ਕਰਮਚਾਰੀਆਂ ਦੀ ਭਰਤੀ ਦਾ ਝਾਂਸਾ ਦੇ ਕੇ ਨੌ ਲੋਕਾਂ ਨਾਲ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਨਾਭਾ ਜ਼ਿਲ੍ਹਾ ਪਟਿਆਲਾ ਦੇ ਰਹਿਣ ਵਾਲੇ ਮੁਦਿੱਤ ਗੁਪਤਾ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਫ਼ਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਬੇਅੰਤ ਸਿੰਘ ਅਤੇ ਹੋਰਨਾਂ ਨੇ ਸ਼ਿਕਾਇਤਕਰਤਾ ਅਤੇ ਅੱਠ ਹੋਰ ਲੋਕਾਂ ਨੂੰ ਭਾਰਤੀ ਰੇਲਵੇ ਦੇ ਗਰੁੱਪ ਡੀ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ 36 ਲੱਖ ਰੁਪਏ ਲੈ ਲਏ ਪਰ ਨਾ ਤਾਂ ਉਨ੍ਹਾਂ ਨੂੰ ਨੌਕਰੀ ਦਵਾਈ ਗਈ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਮੋੜੇ ਗਏ | ਪੁਲਿਸ ਨੇ ਸ਼ਿਕਾਇਤ ‘ਤੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 17 ਵਿਚ ਆਈ.ਪੀ.ਸੀ. ਦੀ ਧਾਰਾ 420 ਤਹਿਤ ਦਰਜ ਕਰਕੇ ਬੇਅੰਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਾਮਲੇ ਦੀ ਜਾਂਚ ਜਾਰੀ ਹੈ