ਕਿਊ ਫੂਕੀਆਂ ਗਿਆ ਮੋਦੀ ਸਰਕਾਰ ਦਾ ਪੁਤਲਾ …..
ਕਿਊ ਫੂਕੀਆਂ ਗਿਆ ਮੋਦੀ ਸਰਕਾਰ ਦਾ ਪੁਤਲਾ …..
ਨਵਾਂਸ਼ਹਿਰ ( ਸੁਖਵਿੰਦਰ ) ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਡੀ. ਸੀ. ਕੰਪਲੈਕਸ ਮੂਹਰੇ ਕੁਲ ਹਿੰਦ ਕਿਸਾਨ ਸਭਾ ਪੰਜਾਬ, ਜਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਰਿਜਨਲ ਕੰਪਰੈਸਿਵ ਇਕਨੋਮਿਸਕ ਪਾਟਨਰਸ਼ਿਪ ਤਹਿਤ 15 ਦੇਸ਼ਾਂ ਨਾਲ ਕੀਤੇ ਸਮਝੌਤੇ ਖਿਲਾਫ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ ਹੈ | ਇਸ ਤੋਂ ਪਹਿਲਾਂ ਦੁਸਹਿਰਾ ਮੈਦਾਨ ਵਿਖੇ ਸੰਬੋਧਨ ਕਰਦਿਆਂ ਰਾਣਾ ਉਪਿੰਦਰ ਸਿੰਘ ਪਿੰਦੂ, ਇਕਬਾਲ ਸਿੰਘ ਅਤੇ ਤਰਸੇਮ ਸਿੰਘ ਬੈਂਸ ਨੇ ਕਿਹਾ ਕਿ ਇਸ ਸਮਝੌਤੇ ਨਾਲ ਛੋਟੇ ਦੁਕਾਨਦਾਰ, ਡੇਅਰੀ ਦਾ ਧੰਦਾ ਕਰਨ ਵਾਲੇ ਤੇ ਕਿਸਾਨੀ ਤਬਾਹ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵਲੋਂ 15 ਦੇਸ਼ਾਂ ਨਾਲ ਜਿਹੜਾ ਨਵਾਂ ਸਮਝੌਤਾ ਕੀਤਾ ਜਾ ਰਿਹਾ ਹੈ, ਉਸ ਦਾ ਸਮੁੱਚੇ ਦੇਸ਼ ਵਿਚ ਵਿਰੋਧ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕ ਸਥਿਤੀ ਪਹਿਲਾਂ ਹੀ ਚਿੰਤਾਜਨਕ ਹੈ ਅਤੇ ਜੇਕਰ ਇਹ ਸਮਝੌਤਾ ਹੋ ਜਾਂਦਾ ਹੈ ਤਾਂ ਦੇਸ਼ ਦੇ ਅੰਦਰ ਦਾ ਵਪਾਰ ਅਤੇ ਪਸਾਰ ਬਿਲਕੁਲ ਖ਼ਤਮ ਹੋ ਜਾਵੇਗਾ | ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਦੇ ਬੋਝ ਹੇਠ ਆਤਮ ਹੱਤਿਆਵਾਂ ਕਰ ਰਹੇ ਹਨ | ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭੁਪਿੰਦਰ ਸਾਬਰ, ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਨੇ ਕਿਸਾਨਾਂ ਨੂੰ ਕਿਹਾ ਕਿ ਇਹ ਫ਼ੈਸਲਾ ਦੇਸ਼ ਦੀ ਆਰਥਿਕਤਾ ਨੂੰ ਤਹਿਸ ਨਹਿਸ ਕਰ ਦੇਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਵੱਡੇ ਪੱਧਰ ‘ਤੇ ਸੰਘਰਸ਼ ਉਲੀਕੇ ਜਾਣਗੇ | ਇਸ ਮੌਕੇ ਕਾਮਰੇਡ ਸੁਤੰਤਰ ਕੁਮਾਰ, ਇਕਬਾਲ ਸਿੰਘ, ਸਤਨਾਮ ਚਾਹਲ, ਜੋਗਿੰਦਰ ਸਿੰਘ ਜੋਗੀ, ਮੁਕੰਦ ਲਾਲ, ਗੁਰਮੇਲ ਚੰਦ, ਜਸਪਾਲ ਸਿੰਘ ਨੇ ਵੀ ਸੰਬੋਧਨ ਕੀਤਾ