ਮੋਗਾ ਜਿਲ੍ਹੇ ਦਾ ਪ੍ਰਸ਼ਾਸਨ ਇੰਨਾ ਟੈਸਟ ਸੈਟਰਾਂ ਲਈ ਸਖਤ
ਮੋਗਾ ਜਿਲ੍ਹੇ ਦਾ ਪ੍ਰਸ਼ਾਸਨ ਇੰਨਾ ਟੈਸਟ ਸੈਟਰਾਂ ਲਈ ਸਖਤ
ਮੋਗਾ ( ਰਾਜ ਬੱਬਰ )
ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਗੈਰ ਕਾਨੂੰਨੀ ਢੰਗ ਨਾਲ ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ ਸੈਟਰ ਦੇ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਉਸ ਨੂੰ 1 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ ਜੇਕਰ ਕੋਈ ਗਰਭਵਤੀ ਔਰਤ ਸੈਟਰਾਂ ਦੇ ਅਧਿਕਾਰੀਆਂ ਨੂੰ ਲੁਭਾ ਕੇ ਸਟਿੰਗ ਆਪ੍ਰੇਰਸ਼ਨ ਕਰਨ ਵਿੱਚ ਸਫ਼ਲ ਹੁੰਦੀ ਹੈ ਤਾਂ ਉਸ ਨੂੰ ਵੀ ਇਹ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੁਂਭਾਸ਼ ਚੰਦਰ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਧਿਆਨ ਵਿੱਚ ਕੋਈ ਵੀ ਸੈਟਰ ਜੋ ਕਿ ਗੈਰ ਕਾਨੂੰਨੀ ਢੰਗ ਨਾਲ ਲਿੰਗ ਨਿਰਧਾਰਨ ਟੈਸਟ ਕਰਦਾ ਹੈ ਤਾਂ ਉਹ ਜ਼ਿਲ•ਾ ਪ੍ਰਸ਼ਾਸਨ ਨੂੰ 98557-28128 ਡਾਇਲ ਕਰਕੇ ਸੂਚਿਤ ਕਰ ਸਕਦਾ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਉਨ•ਾਂ ਦੱਸਿਆ ਕਿ ਜੇਕਰ ਰੇਡ ਅਸ਼ਫਲ ਰਹਿੰਦੀ ਹੈ ਤਾਂ ਸੂਚਨਾ ਦੇਣ ਵਾਲੇ ਲਈ ਕੋਈ ਇਨਾਮ ਨਹੀਂ ਹੋਵੇਗਾ।.
ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ, ਬੇਟੀ ਪੜ•ਾਓ ਸਕੀਮ ਦੀ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਦੀ ਅਗਵਾਈ ਜ਼ਿਲ•ਾ ਪ੍ਰੋਗਰਾਮ ਅਫ਼ਸਰ ਮੋਗਾ ਗੁਰਚਰਨ ਸਿੰਘ ਨੇ ਕੀਤੀ।
ਜਾਣਕਾਰੀ ਅਨੁਸਾਰ, ਕੋਈ ਵੀ ਹਸਪਤਾਲ, ਨਰਸਿੰਗ ਹੋਮ ਜਾਂ ਡਾਇਗਨੌਸਟਿਕ ਸੈਂਟਰ ਪੀਸੀ-ਪੀਐਨਡੀਟੀ ਐਕਟ ਦੇ ਮੁਤਾਬਿਕ ਲਿੰਗ ਨਿਰਧਾਰਿਤ ਟੈਸਟ ਨਹੀ ਕਰ ਸਕਦਾ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਪ੍ਰੋਗਰਾਮ ਅਫ਼ਸਰ ਅਤੇ ਹੈਲਥ ਅਥਾਰਿਟੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ•ੇ ਵਿੱਚਂ ਇਸ ਇਨਾਮੀ ਸਕੀਮ ਦਾ ਹੋਰਡਿੰਗਾਂ, ਬੈਨਰਾਂ ਅਤੇ ਹੋਰ ਤਰੀਕਿਆਂ ਰਾਹੀਂ ਵੱਧ ਤੋ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੱਧ ਤੋ ਵੱਧ ਲੋਕ ਜਾਗਰੂਕ ਹੋ ਸਕਣ। ਉਨ•ਾਂ ਨੇ ਸਿਹਤ ਅਧਿਕਾਰੀਆਂ ਨੂੰ ਅਲਟ੍ਰਾ ਸਾਊਡ ਅਤੇ ਸਕੈਨਿੰਗ ਸੈਟਰਾਂ ਦੀ ਨਿਗਰਾਨੀ ਪ੍ਰਣਾਲੀ ਨੂੰ ਤੇਜ਼ ਕਰਨ ਦੀ ਸਖਤ ਹਦਾਇਤ ਕੀਤੀ।
ਇਸ ਮੀਟਿੰਗ ਵਿਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਬਾਗੀਚਾ ਸਿੰਘ, ਉਪ ਕਪਤਾਨ ਪੁਲਿਸ ਸਤਪਾਲ ਸਿੰਘ, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਜ਼ਿਲ•ਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ, ਜ਼ਿਲ•ਾ ਸਿੱਖਿਆ ਅਫ਼ਸਰ (ਸੈਕੰਡਰੀ) ਜਸਪਾਲ ਸਿੰਘ ਔਲਖ, ਜ਼ਿਲ•ਾ ਭਲਾਈ ਅਫਸਰ ਹਰਪਾਲ ਸਿੰਘ ਗਿੱਲ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਤਾਰ ਸਿੰਘ ਸਿੱਧੂ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਜੇ.ਐਸ. ਚਾਹਲ, ਪੀ ਐੱਨ.ਡੀ.ਟੀ. ਦੇ ਕੋ-ਆਰਡੀਨੇਟਰ ਓਮ ਪ੍ਰਕਾਸ, ਹਸਨਇੰਦਰਜੀਤ ਸਿੰਘ, ਡਾ. ਰੁਪਿੰਦਰ ਕੌਰ ਗਿੱਲ, ਅਤੇ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ