ਪੰਜਾਬ ਸਰਕਾਰ ਨੇ ਕੀਤੀ ਸਰਕਾਰੀ ਨੌਕਰੀ ਤੇ 20 ਲੱਖ ਦੀ ਮਦਤ
ਪੰਜਾਬ ਸਰਕਾਰ ਨੇ ਕੀਤੀ ਸਰਕਾਰੀ ਨੌਕਰੀ ਤੇ 20 ਲੱਖ ਦੀ ਮਦਤ
ਚੰਡੀਗੜ ( ਪੰਕਜ ) ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ ਮੰਨਦਿਆਂ 20 ਲੱਖ ਰੁਪਏ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਮਕਾਨ ਦੇ ਲਈ ਸਵਾ ਲੱਖ ਰੁਪਏ, ਬੱਚਿਆ ਨੂੰ ਮੁਫ਼ਤ ਸਿੱਖਿਆ ਅਤੇ ਭੋਗ ਦਾ ਖਰਚਾ ਚੁੱਕਣ ਦਾ ਵੀ ਐਲਾਨ ਕੀਤਾ ਹੈ।