ਦਿੱਲੀ ‘ਚ ਤਾਪਮਾਨ ‘ਚ ਵੀ ਭਾਰੀ ਗਿਰਾਵਟ ਦਰਜ…..
ਦਿੱਲੀ ‘ਚ ਤਾਪਮਾਨ ‘ਚ ਵੀ ਭਾਰੀ ਗਿਰਾਵਟ ਦਰਜ…..
ਸਵੇਰੇ ਵਿਜ਼ੀਬਿਲਟੀ ਜ਼ੀਰੋ ਰਹੀ ਹੈ। ਉੱਧਰ ਦਿੱਲੀ ‘ਚ ਤਾਪਮਾਨ ‘ਚ ਵੀ ਭਾਰੀ ਗਿਰਾਵਟ ਦਰਜ ਨਾਲ ਤਾਪਮਾਨ ਸੱਤ ਡਿਗਰੀ ਤਕ ਪਹੁੰਚ ਗਿਆ ਹੈ। ਠੰਡ ਦਾ ਅਸਰ ਆਵਾਜਾਈ ‘ਤੇ ਵੀ ਪੈ ਰਿਹਾ ਹੈ। ਦਿੱਲੀ ‘ਚ ਕਈ ਉਡਾਣਾਂ ‘ਚ ਦੇਰੀ ਹੋ ਰਹੀ ਹੈ।ਅੱਜ ਸਵੇਰੇ ਦਿੱਲੀ ਏਅਰਪੋਰਟ ਦੇ ਆਫੀਸ਼ੀਅਲ ਟਵਿਟਰ ਹੈਂਡਲ ‘ਤੇ ਜਾਣਕਾਰੀ ਦਿੱਤੀ ਗਈ, “ਖ਼ਰਾਬ ਮੌਸਮ ਅਤੇ ਘੱਟ ਸਟਾਫ ਕਰਕੇ ਕਈ ਉਡਾਣਾਂ ‘ਤੇ ਇਸ ਦਾ ਅਸਰ ਪਿਆ ਹੈ। ਵਧੇਰੇ ਜਾਣਕਾਰੀ ਲਈ ਯਾਤਰੀ ਏਅਰਲਾਈਨ ਨਾਲ ਸੰਪਰਕ ਕਰ ਸਕਦੇ ਹਨ”। ਦਿੱਲੀ ‘ਚ ਮੌਸਮ ਦਾ ਸਭ ਤੋਂ ਠੰਡਾ ਦਿਨ ਰਿਕਾਰਡ ਕੀਤਾ ਗਿਆ। ਜਿੱਥੇ ਤਾਪਮਾਨ 5.2 ਡਿਗਰੀ ਦਰਜ ਕੀਤਾ ਗਿਆ ਜੋ ਆਮ ਤੋਂ ਤਿੰਨ ਡਿਗਰੀ ਘੱਟ ਹੈ।
ਉਧਰ ਹਿਮਾਚਲ ਪ੍ਰਦੇਸ਼ ਦੇ ਮੌਸਮ ਵਿਭਾਗ ਮੁਤਾਬਕ 21 ਦਸੰਬਰ ਤਕ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਸ਼ ਅਤੇ ਬਰਫਬਾਰੀ ਦਾ ਖਦਸ਼ਾ ਜਤਾਇਆ ਗਿਆ ਹੈ। ਕਿਨੌਰ ਜ਼ਿਲ੍ਹੇ ਦੇ ਕਾਲਪਾ ‘ਚ ਘੱਟੋ ਘੱਟ ਤਾਪਮਾਨ 1.2 ਡਿਗਰੀ ਦਰਜ ਕੀਤਾ ਗਿਆ। ਮਨਾਲੀ ਦਾ ਤਾਪਮਾਨ ਇੱਕ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਗੁਆਂਢੀ ਸੂਬੇ ਹਰਿਆਣਾ ਦੇ ਨਾਰਨੌਲ ‘ਚ ਘੱਟੋ ਘੱਟ ਤਾਪਮਾਨ 3.5 ਡਿਗਰੀ ਤਕ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਧੰਦ ਕਰਕੇ ਹਰਿਆਣਾ ਅਤੇ ਪੰਜਾਬ ‘ਚ ਕਈ ਥਾਂਵਾਂ ‘ਤੇ ਸਵੇਰੇ ਵਿਜ਼ੀਬਿਲਟੀ ਘੱਟ ਰਹੀ। ਸੂਬੇ ਦੇ ਹਿਸਾਰ ਦਾ ਤਾਪਮਾਨ 4.1 ਡਿਗਰੀ ਅਤੇ ਕਰਨਾਲ ਦਾ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ