ਨਸ਼ੇ ਕਾਰਨ 27 ਸਾਲਾ ਨੌਜਵਾਨ ਦੀ ਮੌਤ ….
ਨਸ਼ੇ ਕਾਰਨ 27 ਸਾਲਾ ਨੌਜਵਾਨ ਦੀ ਮੌਤ ….
ਅੰਮ੍ਰਿਤਸਰ ( ਹੀਰਾ ਸਿੰਘ ) ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਰਹਿਣ ਵਾਲੇ ਇੱਕ 27 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ, ਜਦਕਿ ਉਸ ਦੇ ਇੱਕ ਹੋਰ ਸਾਥੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਪੁਲਿਸ ਪੂਰੇ ਮਾਮਲਾ ਦੀ ਜਾਂਚ ਕਰ ਰਹੀ ਹੈ