ਪੰਜਾਬ ਦੇ ਡੀ. ਜੀ. ਪੀ. ਖਿਲਾਫ ਕਿਊ ਹੋਇਆ ਮੁਜ਼ਾਹਰਾ…….
ਪੰਜਾਬ ਦੇ ਡੀ. ਜੀ. ਪੀ. ਖਿਲਾਫ ਕਿਊ ਹੋਇਆ ਮੁਜ਼ਾਹਰਾ…….
ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਵਲੋਂ ਦਿੱਤੇ ਬਿਆਨ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਥਾਣਾ ਬੀ. ਡਿਵੀਜ਼ਨ ਦੇ ਬਾਹਰ ਡੀ. ਜੀ. ਪੀ. ਅਤੇ ਪੰਜਾਬ ਦੀ ਕੈਪਟਨ ਸਰਕਾਰ ਦੇ ਵਿਰੁੱਧ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿੱਖਾਂ ਦੀਆਂ ਅਰਦਾਸਾਂ ਦੇ ਨਾਲ ਸ਼ੁਰੂ ਹੋਇਆ ਹੈ। ਇਸ ‘ਚ ਕਾਂਗਰਸ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਇਸ ਲਾਂਘੇ ਨੂੰ ਬੰਦ ਕਰਾਉਣ ਲਈ ਹੱਥਕੰਡੇ ਅਪਣਾਅ ਰਹੀ ਹੈ, ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀ ਕੈਪਟਨ ਸਰਕਾਰ ਡੀ. ਜੀ. ਪੀ. ਦੇ ਵਿਰੁੱਧ ਬਣਦੀ ਕਾਰਵਾਈ