



ਸਰਕਾਰ ਨੂੰ ਕਿਉਂ ਬੁਲਾਉਣੀ ਪਈ19 ਨੂੰ ਐਮਰਜੈਂਸੀ ਮੀਟਿੰਗ
ਚੰਡੀਗੜ੍ਹ, ਵਿਨੋਦ ਸ਼ਰਮਾ — ਪੰਜਾਬ ਦੇ ਕਿਸਾਨ ਇਕ ਪਾਸੇ ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ ਤਾਂ ਦੂਜੇ ਪਾਸੇ ਕੇਂਦਰ ਸਰਕਾਰ ਨੇ ਖੇਤੀ ਸੈਕਟਰ ਲਈ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਾਰੀ ਕਰਕੇ ਕਿਸਾਨਾਂ ਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 19 ਦਸੰਬਰ (ਦਿਨ ਵੀਰਵਾਰ) ਨੂੰ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀ ਮੀਟਿੰਗ ਬੁਲਾਈ ਗਈ ਹੈ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤੇ ਇਸ ਮਸਲੇ ਬਾਰੇ ਵਿਚਾਰ ਕੀਤੇ ਜਾਣਗੇ





