ਕਰਫਿਊ ਚ ਵੱਧ ਭਾਅ ਤੇ ਵੇਚਣ ਵਾਲੇ ਤੇ ਹੋਇਆ ਮਾਮਲਾ ਦਰਜ ….
ਕਰਫਿਊ ਚ ਵੱਧ ਭਾਅ ਤੇ ਵੇਚਣ ਵਾਲੇ ਤੇ ਹੋਇਆ ਮਾਮਲਾ ਦਰਜ ….
ਮੋਹਾਲੀ ( ਪੰਕਜ ) ਕਰਫਿਊ ਦੌਰਾਨ ਵਸਤਾਂ ਨੂੰ ਵੱਧ ਭਾਅ ਉਤੇ ਨਾ ਵੇਚਣ ਸਬੰਧੀ ਮੁੱਖ ਡਾਇਰੈਕਟਰ, ਵਿਜੀਲੈਂਸ ਬਿਊਰੋ ਪੰਜਾਬ, ਕੇ. ਉੱਪਲ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਬਿਊਰੋ ਦੇ ਉੱਡਣ ਦਸਤੇ ਨੇ ਐਸ ਏ ਐਸ ਨਗਰ ਦੇ ਫੇਜ਼ 3 ਬੀ-2, ਵਿਖੇ ਇੰਡਸ ਫਾਰਮੇਸੀ ਦੇ ਮਾਲਕ ਦਿਨੇਸ਼ ਕੁਮਾਰ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਅਧਾਰ ਉਤੇ ਵਿਜੀਲੈਂਸ ਦੇ ਉੱਡਣ ਦਸਤੇ ਦੇ ਏ ਆਈ ਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਅਧੀਨ ਟੀਮ ਨੇ ਉਕਤ ਦਵਾਈਆਂ ਦੀ ਦੁਕਾਨ ਉਤੇ ਛਾਪਾ ਮਾਰਿਆ ਅਤੇ ਪਾਇਆ ਗਿਆ ਕਿ ਉਥੇ ਸੈਨੀਟਾਈਜ਼ਰ ਅਤੇ ਮਾਸਕ ਆਮ ਰੇਟ ਤੋਂ ਬਹੁਤ ਵੱਧ ਰੇਟਾਂ ਉਤੇ ਵੇਚੇ ਜਾ ਰਹੇ ਸਨ। ਵਿਜੀਲੈਂਸ ਟੀਮ ਨੇ ਉਸ ਦਵਾ ਵਿਕਰੇਤਾ ਨੂੰ ਵੱਧ ਰੇਟ ’ਤੇ ਮਾਸਕ ਅਤੇ ਸੈਨੀਟਾਈਜ਼ਰ ਵੇਚਣ ਕਾਰਨ ਕਾਬੂ ਕਰ ਲਿਆ ਜਿਸ ਵਿਰੁੱਧ ਐਸ.ਏ.ਐਸ. ਨਗਰ ਦੇ ਥਾਣਾ ਮਟੌਰ ਵਿਖੇ ਆਈ.ਪੀ.ਸੀ ਦੀ ਧਾਰਾ 188 ਤਹਿਤ ਮੁਕੱਦਮਾ ਨੰਬਰ 64 ਦਰਜ ਕੀਤਾ ਗਿਆ