ਪੱਤਰਕਾਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਇਹ ਅਪੀਲ ਕੀਤੀ ……..
ਪੱਤਰਕਾਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਇਹ ਅਪੀਲ ਕੀਤੀ ……..
ਮੋਹਾਲੀ ( ਪੰਕਜ ) ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਜੰਗ ਲਈ ਮੋਹਰਲੀ ਕਤਾਰ ਦੇ ਪੱਤਰਕਾਰਾਂ ਦੀ ਤੰਦਰੁਸਤੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੀਡੀਆ ਭਾਈਚਾਰੇ ਨੂੰ ਸਿਹਤ ਅਧਿਕਾਰੀਆਂ ਵੱਲੋਂ ਸਮੇਂ ਸਮੇਂ ‘ਤੇ ਜਾਰੀ ਸਿਹਤ ਪ੍ਰੋਟੋਕੋਲਾਂ ਤੇ ਦਿਸਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਤਹਿਤ ਪੱਤਰਕਾਰਾਂ ਨੂੰ ਇੰਟਰਵਿਊ ਸਮੇਂ ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਪਹਿਨਣ, ਦੂਰ ਤੋਂ ਰਿਕਾਰਡਿੰਗ ਕਰਨ ਆਦਿ ਵਰਗੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕੋਵਿਡ-19 ਵਿਰੁੱਧ ਲੜਾਈ ਵਿਚ ਮੀਡੀਆ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਤੇ ਮੀਡੀਆ ਨੂੰ ਸਮਾਜ ਦਾ ਚੋਥਾ ਥੰਮ ਦਸ ਕੇ ਉੰਨਾ ਦੇ ਕੰਮ ਦੀ ਤਾਰੀਫ ਕੀਤੀ