ਪੰਜਾਬ ਦੇ ਇਸ ਜਿਲ੍ਹੇ ਚ ਹਫ਼ਤੇ ਤੋਂ ਕੋਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ …..
ਪੰਜਾਬ ਦੇ ਇਸ ਜਿਲ੍ਹੇ ਚ ਹਫ਼ਤੇ ਤੋਂ ਕੋਰੋਨਾ ਦਾ ਕੋਈ ਨਵਾਂ ਕੇਸ ਨਹੀਂ …..
ਹੁਸ਼ਿਆਰਪੁਰ ( ਮੁਨੀਸ਼ ) ਕੋਰੋਨਾ ਨੂੰ ਫੈਲਣ ਤੋ ਰੋਕਣ ਲਈ ਕੀਤੇ ਗਏ ਉਪਰਾਲੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਗਈ ਜਾਗਰੂਕ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਸ ਦੇ ਚੱਲਦਿਆਂ ਅੱਜ ਲਗਾਤਾਰ ਪਿਛਲੇ ਇੱਕ ਹਫ਼ਤੇ ਤੋਂ ਕੋਵਿਡ ਕੋਰੋਨਾ ਦਾ ਕੋਈ ਵੀ ਨਵਾਂ ਕੇਸ ਜ਼ਿਲ੍ਹੇ ਵਿਚ ਨਹੀ ਆਇਆ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ ਕੋਰੋਨਾ ਦੇ 4 ਕੇਸਾਂ ਦਾ ਇਲਾਜ ਸਿਵਲ ਹਸਪਤਾਲ ਵਿਖੇ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਤੇ 1 ਕੇਸ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਰੈਫ਼ਰ ਕੀਤਾ ਸੀ, ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ, । ਉਨ੍ਹਾਂ ਕਿਹਾ ਕਿ ਹੁਣ ਤੱਕ ਕੋਰੋਨਾ ਵਾਇਰਸ ਦੇ 279 ਸੈਂਪਲ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਲਏ ਗਏ ਹਨ, ਜਿਨ੍ਹਾਂ ਵਿਚੋਂ 243 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 36 ਦੀ ਰਿਪੋਰਟ ਆਉਣੀ ਬਾਕੀ ਹੈ। ਜ਼ਿਲ੍ਹੇ ਵਿਚ ਹੁਣ ਤੱਕ 6 ਪਾਜ਼ੀਟਿਵ ਪਾਏ ਗਏ ਸਨ, ਜਦ ਕਿ ਇਕ ਵਿਅਕਤੀ ਦੀ ਪਿਛਲੇ ਦਿਨੀਂ ਮੌਤ ਹੋਣ ਤੋ ਬਾਅਦ 5 ਪਾਜ਼ੀਟਿਵ ਹਨ। ਅੱਜ 28 ਨਵੇਂ, 7 ਰੀਪੀਟ ਦਾਖਿਲ ਮਰੀਜ਼ਾਂ ਦੇ ਸੈਂਪਲ ਹੋਰ ਲਏ ਗਏ ਹਨ, ਜੋ ਕਿ ਟੈਸਟ ਲਈ ਲੈਬ ਨੂੰ ਭੇਜ ਦਿੱਤੇ ਹਨ। ਇਸ ਵੇਲੇ 14 ਮਰੀਜ਼ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਹਨ।