ਕਰਫਿਊ ਚ ਘੁੰਮਣ ਵਾਲੇ 507 ਲੋਕਾ ਨੂੰ ਕੀਤਾ ਗਿਰਫ਼ਤਾਰ…….
ਕਰਫਿਊ ਚ ਘੁੰਮਣ ਵਾਲੇ 507 ਲੋਕਾ ਨੂੰ ਕੀਤਾ ਗਿਰਫ਼ਤਾਰ…….
ਫਾਜਿਲਕਾ ( ਨਿਰਮਲ ਸਿੰਘ ) ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕਰਦਿਆਂ 500 ਤੋ ਵਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਕੌਮਾਂਤਰੀ ਮਹਾਂਮਾਰੀ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਸੂਬੇ ਅੰਦਰ ਕਰਫ਼ਿਊ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਇਸ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ ਅਤੇ ਜਿੰਨਾ ਵਿਅਕਤੀਆਂ ਨੂੰ ਕਰਫ਼ਿਊ ਤੋਂ ਛੁੱਟ ਹੈ ਉਨ੍ਹਾਂ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਬਾਹਰ ਨਹੀਂ ਘੁੰਮਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫ਼ਾਜ਼ਿਲਕਾ ਪੁਲਿਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ ਜ਼ਿੱਲ੍ਹੇ ਅੰਦਰ ਹੁਣ ਤੱਕ 228 ਪਰਚੇ ਦਰਜ ਕੀਤੇ ਗਏ ਹਨ ਅਤੇ 507 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਰਫ਼ਿਊ ਨੂੰ ਬਰਕਰਾਰ ਰੱਖਦਿਆਂ ਪੁਲਿਸ ਵੱਲੋਂ ਹੋਰ ਵੀ ਸਖ਼ਤੀ ਕੀਤੀ ਜਾਵੇਗੀ ਅਤੇ ਜੇ ਕੋਈ ਵਿਅਕਤੀ ਆਪਣੇ ਘਰ ਤੋਂ ਬਾਹਰ ਆਇਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਐੱਸ.ਐੱਸ.ਪੀ. ਨੇ ਕਿਹਾ ਕਿ ਕਰਫ਼ਿਊ ਦੌਰਾਨ ਪਰਚੇ ਅਤੇ ਗ੍ਰਿਫ਼ਤਾਰੀਆਂ ਕਰਨ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ 42 ਵਹੀਕਲਾਂ ਨੂੰ ਵੀ ਬਾਉਂਡ ਕੀਤਾ ਜਾ ਚੁੱਕਾ ਹੈ