



ਪੰਜਾਬ ਵਿੱਚ ਫੇਰ ਚੱਲੀਂ ਗੋਲੀ ਸਰਪੰਚ ਦੇ ਪਤੀ ਦੀ ਹੋਈ ਮੌਤ
ਫਿਰੋਜ਼ਪੁਰ, ਲੋਕ ਬਾਣੀ
ਪੰਜਾਬ ਵਿੱਚ ਆਪ ਸਰਕਾਰ ਆਉਣ ਤੋ ਬਾਅਦ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਹੈ ਰੋਜ਼ ਗੋਲੀਆਂ ਗੈਗਵਾਰ ਫਿਰੋਤੀ ਨਸ਼ਾ ਭ੍ਰਿਸ਼ਟਾਚਾਰ ਦੀਆਂ ਖਬਰਾਂ ਆਮ ਹੋ ਗਈਆਂ ਹਨ ਤੇ
ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਜਾਣਕਾਰੀ ਮੁਤਾਬਿਕ ਅਬੋਹਰ ਦੇ ਪਿੰਡ ਕੱਲਰਖੇੜਾ ਵਿੱਚ ਇੱਕ ਆਪ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੂਜੇ ਪਾਸੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਪਛਾਣ ਸ਼ੰਕਰ ਕੁਮਾਰ (ਉਮਰ 35 ਸਾਲ) ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਸ਼ੰਕਰ ਕੁਮਾਰ ਦੀ ਪਤਨੀ ਪੂਨਮ ਰਾਣੀ ਪਿੰਡ ਦੀ ਹੀ ਸਰਪੰਚ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਕੁਝ ਲੋਕਾਂ ਦਾ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਲਈ ਅੱਜ ਪੰਚਾਇਤ ਹੋ ਰਹੀ ਸੀ, ਜਿਸ ਦੌਰਾਨ ਉਸੇ ਪਿੰਡ ਦੇ ਮਨੋਜ ਕੁਮਾਰ ਨਾਮ ਦੇ ਵਿਅਕਤੀ ਨੇ ਗੁੱਸੇ ਵਿੱਚ ਆ ਕੇ ਮੌਜੂਦਾ ਸਰਪੰਚ ਪੂਨਮ ਦੇ ਪਤੀ ਸ਼ੰਕਰ ਨੂੰ ਗੋਲੀ ਮਾਰ ਦਿੱਤੀ।
ਜਿਸ ਨੂੰ ਉਸਦੇ ਪਰਿਵਾਰ ਤੁਰੰਤ ਇਲਾਜ ਲਈ ਸ਼੍ਰੀ ਗੰਗਾਨਗਰ ਲੈ ਗਏ, ਪਰ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ। ਇਸ ਬਾਰੇ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।





