ਸੁਪਰੀਮ ਕੋਰਟ ਨੇ ਮਜ਼ਦੂਰਾਂ ਦੇ ਹੱਕ ਚ ਸਰਕਾਰ ਨੂੰ ਕੀ ਕਿਹਾ ……
ਸੁਪਰੀਮ ਕੋਰਟ ਨੇ ਮਜ਼ਦੂਰਾਂ ਦੇ ਹੱਕ ਚ ਸਰਕਾਰ ਨੂੰ ਕੀ ਕਿਹਾ ……
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਿਹੜੇ ਮਜ਼ਦੂਰ ਆਪਣੇ ਪਿੰਡਾਂ ਨੂੰ ਵਾਪਸ ਪਰਤ ਰਹੇ ਹਨ, ਉਥੇ ਸੂਬਾ ਸਰਕਾਰ ਨੂੰ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ। ਪ੍ਰਵਾਸੀ ਮਜ਼ਦੂਰਾਂ ਦੀ ਦੁਰਦਸ਼ਾ ‘ਤੇ ਖੁਦ ਨੋਟਿਸ ਲੈਂਦਿਆਂ ਅਦਾਲਤ ਨੇ ਕਿਹਾ ਕਿ ਦੋ ਹਫ਼ਤਿਆਂ ਵਿੱਚ ਬਾਕੀ ਬਚੇ ਮਜ਼ਦੂਰਾਂ ਨੂੰ ਵੀ ਵਾਪਸ ਭੇਜਣ ਲਈ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਜਿਹੜੇ ਅਜੇ ਵੀ ਆਪਣੇ ਰਾਜਾਂ ਨੂੰ ਵਾਪਸ ਪਰਤਣਾ ਚਾਹੁੰਦੇ ਹਨ। ਅਦਾਲਤ 9 ਜੂਨ, ਮੰਗਲਵਾਰ ਨੂੰ ਪੂਰੇ ਮਾਮਲੇ ਬਾਰੇ ਵਿਸਥਾਰਤ ਆਦੇਸ਼ ਜਾਰੀ ਕਰੇਗੀ।ਪੰਜਾਬ ‘ਚ 56 ਨਵੇਂ ਕੋਰੋਨਾ ਕੇਸਾਂ ਨੇ ਵਧਾਇਆ ਫਿਕਰ, ਕੁੱਲ ਗਿਣਤੀ 2500 ਤੋਂ ਪਾਰਮਜ਼ਦੂਰਾਂ ਦੀ ਸਥਿਤੀ ਦਾ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਸੁਣਵਾਈ ਸ਼ੁਰੂ ਕੀਤੀ ਸੀ। 28 ਮਈ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਕਈ ਹਦਾਇਤਾਂ ਜਾਰੀ ਕੀਤੀਆਂ ਸਨ, ਜਿਵੇਂ ਕਿ ਮਜ਼ਦੂਰਾਂ ਤੋਂ ਕਿਰਾਇਆ ਨਾ ਲੈਣਾ ਆਦਿ। ਕੇਂਦਰ ਅਤੇ ਸਾਰੇ ਰਾਜਾਂ ਨੂੰ ਇਸ ਮਾਮਲੇ ‘ਤੇ ਜਵਾਬ ਦੇਣ ਲਈ ਕਿਹਾ ਗਿਆ ਸੀ।ਅੱਜ ਹੋਈ ਸੁਣਵਾਈ ਵਿੱਚ ਕੇਂਦਰ ਅਤੇ ਰਾਜਾਂ ਨੇ ਇਸ ਮੁੱਦੇ ‘ਤੇ ਅੰਕੜੇ ਪੇਸ਼ ਕੀਤੇ। ਅਦਾਲਤ ਨੂੰ ਦੱਸਿਆ ਗਿਆ ਕਿ ਵਾਪਸ ਪਰਤਣ ਦੇ ਚਾਹਵਾਨ 90 ਪ੍ਰਤੀਸ਼ਤ ਪਰਵਾਸੀ ਮਜ਼ਦੂਰ ਆਪਣੇ ਰਾਜ ਵਿੱਚ ਪਹੁੰਚ ਗਏ ਹਨ