



ਪੰਜਾਬ ਚ ਹਾਈ ਅਲਰਟ ਇਸ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾ ਬੰਦ
ਚੰਡੀਗੜ੍ਹ, ਲੋਕ ਬਾਣੀ — ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਰੁਕਣ ਦਾ ਨਾਮ ਨਹੀਂ ਲੈ ਰਿਹਾ। ਭਾਰਤ ਅਤੇ ਪਾਕਿਸਤਾਨ ਦੋਵੇਂ ਮੁਲਕ ਹੀ ਇਕ ਦੂਜੇ ਤੇ ਹਮਲੇ ਕਰ ਰਹੇ ਹਨ। ਇਸੇ ਵਿਚਾਲੇ ਪੰਜਾਬ ਵਿੱਚ ਜਿੱਥੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਉਥੇ ਹੀ ਫਰੀਦਕੋਟ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ, ਫਰੀਦਕੋਟ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ ਤੇ ਅਗਲੇ ਹੁਕਮਾਂ ਤੱਕ ਇਹ ਬੰਦ ਰਹੇਗਾ





