Friday, November 15, 2024
Breaking NewsFeaturedਪੰਜਾਬਮੁੱਖ ਖਬਰਾਂ

ਜਲੰਧਰ ਨੂੰ ਕੋਰੋਨਾ ਨੇ ਘੇਰਿਆ 2 ਦੀ ਮੌਤ 75 ਨਵੇਂ ਮਰੀਜ………

 

ਜਲੰਧਰ ਨੂੰ ਕੋਰੋਨਾ ਨੇ ਘੇਰਿਆ 2 ਦੀ ਮੌਤ 75 ਨਵੇਂ ਮਰੀਜ………
ਜਲੰਧਰ (ਸ਼ਾਮ ਸੁੰਦਰ )ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਕਾਰਨ ਜਲੰਧਰ ਜ਼ਿਲ੍ਹੇ ‘ਚ 2 ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ‘ਚ ਦਾਖ਼ਲ ਕੋਰੋਨਾ ਪੀੜਤ ਰਾਏਪੁਰ ਰਸੂਲਪੁਰ ਦੇ ਰਹਿਣ ਵਾਲੇ 58 ਸਾਲਾ ਵਿਅਕਤੀ ਨੇ ਇਲਾਜ ਅਧੀਨ ਦਮ ਤੋੜ ਦਿੱਤਾ ਹੈ। ਇਸੇ ਤਰ੍ਹਾਂ ਦੂਜਾ ਕੋਰੋਨਾ ਪੀੜਤ ਸੰਜੇ ਨਗਰ ਦਾ ਰਹਿਣ ਵਾਲਾ ਸੀ, ਜਿਸ ਦਾ ਇਲਾਜ ਸਿਵਲ ਹਸਪਤਾਲ ‘ਚ ਚੱਲ ਰਿਹਾ ਸੀ ਅਤੇ ਕੋਰੋਨਾ ਖ਼ਿਲਾਫ਼ ਜੰਗ ਲੜਦੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਜ਼ਿਲ੍ਹੇ ‘ਚ 25 ਤੱਕ ਪਹੁੰਚ ਚੁੱਕਾ ਹੈ ਜਦਕਿ ਪਾਜ਼ੀਟਿਵ ਕੇਸਾਂ ਦਾ ਅੰਕੜਾ 1104 ਤੱਕ ਪਹੁੰਚ ਗਿਆ ਹੈ। ਇਨਾਂ ‘ਚ ਫ਼ੌਜ ਦੇ 17 ਜਵਾਨ ਵੀ ਸ਼ਾਮਿਲ ਹਨ। ਤੇ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 7357 ਤੋਂ ਜ਼ਿਆਦਾ ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 157 ਤਪ ਪਾਰ ਹੋ ਗਿਆ ਹੈ। ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 5017 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਕੁੱਲ੍ਹ ਗਿਣਤੀ 2153 ਹੋ ਗਈ ਹੈ।

Share the News

Lok Bani

you can find latest news national sports news business news international news entertainment news and local news