Friday, November 15, 2024
Breaking Newsਪੰਜਾਬਭਾਰਤਮੁੱਖ ਖਬਰਾਂ

ਪੰਜਾਬ ਦੇ ਮੁਖ ਮੰਤਰੀ ਦਾ ਵੱਡਾ ਐਲਾਨ …….

 

 

ਪੰਜਾਬ ਦੇ ਮੁਖ ਮੰਤਰੀ ਦਾ ਵੱਡਾ ਐਲਾਨ …….
ਮੋਹਾਲੀ ( ਪੰਕਜ ) ਸੂਬੇ ਵਿੱਚ ਆਉਣ ਵਾਲੇ ਘਰੇਲੂ ਮੁਸਾਫਰਾਂ ਲਈ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਵਿੱਚ 72 ਘੰਟੇ ਤੋਂ ਘੱਟ ਸਮੇਂ ਲਈ ਆਉਣ ਵਾਲਿਆਂ ਨੂੰ ਘਰੇਲੂ ਏਕਾਂਤਵਾਸ ਤੋਂ ਛੋਟ ਦੇ ਦਿੱਤੀ ਗਈ ਹੈ। ਉਨ੍ਹਾਂ ਨੂੰ ਸੂਬੇ ਦੀ ਸੀਮਾ ‘ਤੇ ਚੈੱਕ ਪੋਸਟ ‘ਤੇ ਸਿਰਫ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਖਿਆ ਕਿ ਇਹ ਰਿਆਇਤ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਤੇ ਹੋਰ ਕਾਰੋਬਾਰੀ ਮੁਸਾਫਰਾਂ ਆਦਿ ਲਈ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਨ੍ਹਾਂ ਦੀ ਇੱਥੇ ਪਹੁੰਚਣ ‘ਤੇ 72 ਘੰਟਿਆਂ ਤੋਂ ਘੱਟ ਸਮੇਂ ਦੀ ਠਹਿਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਯਾਤਰੀਆਂ ਨੂੰ 14-ਦਿਨਾਂ ਦੇ ਲਾਜ਼ਮੀ ਏਕਾਂਤਵਾਸ ਦੀ ਜ਼ਰੂਰਤ ਤੋਂ ਵੀ ਛੋਟ ਦੇਣ ਦਾ ਫੈਸਲਾ ਲਿਆ ਗਿਆ ਜਦਕਿ ਪੰਜਾਬ ਆਉਣ ਵਾਲੇ ਬਾਕੀ ਘਰੇਲੂ ਮੁਸਾਫਰਾਂ ਲਈ ਘਰੇਲੂ ਏਕਾਂਤਵਾਸ ਦੀ ਵਿਵਸਥਾ ਪਹਿਲਾਂ ਵਾਂਗ ਬਰਕਰਾਰ ਰਹੇਗੀ। ਜਿਨ੍ਹਾਂ ਯਾਤਰੀਆਂ ਨੂੰ ਇਹ ਛੋਟ ਹਾਸਲ ਹੈ, ਉਨ੍ਹਾਂ ਨੂੰ ਕੋਵਾ ਐਪ ‘ਤੇ ਮੁਹੱਈਆ ਕਰਵਾਈ ਤੈਅ ਪ੍ਰਕ੍ਰਿਆ ਵਿੱਚ ਚੈੱਕ ਪੋਸਟ ਦੇ ਇੰਚਾਰਜ ਅਫਸਰ ਕੋਲ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ।ਉਨ੍ਹਾਂ ਨੂੰ ਆਪਣੇ ਮੋਬਾਈਲਾਂ ‘ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ। ਇਸ ਐਪ ‘ਤੇ ਮੁਸਾਫਰਾਂ ਬਾਰੇ ਸੂਚਨਾ ਵਾਲੇ ਹਿੱਸੇ ਵਿੱਚ ਆਪਣੀ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਨੂੰ ਇਹ ਘੋਸ਼ਣਾ-ਪੱਤਰ ਦੇਣਾ ਹੋਵੇਗਾ ਕਿ ਪੰਜਾਬ ਵਿੱਚ ਠਹਿਰਨ ਦੌਰਾਨ ਕੋਵਾ ਐਪ ਸਰਗਰਮ ਰੱਖਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ ਤੇ ਮਾਸਕ ਪਹਿਨਣ/ਸਮਾਜਿਕ ਦੂਰੀ ਆਦਿ ਦਾ ਪਾਲਣ ਨਾ ਕਰਨ ‘ਤੇ ‘ਸਖਤ ਕਾਰਵਾਈ ਕੀਤੀ ਜਾਵੇਗੀ

Share the News

Lok Bani

you can find latest news national sports news business news international news entertainment news and local news