ਲੁਧਿਆਣਾ ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੁੱਤ ਸਥਾਪਤ ਕਰਨ ਵਾਲੀ ਜਗ੍ਹਾ ਦਾ ਕੀਤਾ ਦੌਰਾ
ਲੁਧਿਆਣਾ ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੁੱਤ ਸਥਾਪਤ ਕਰਨ ਵਾਲੀ ਜਗ੍ਹਾ ਦਾ ਕੀਤਾ ਦੌਰਾ
ਲੁਧਿਆਣਾ (ਸੁਖਚੈਨ ਮਹਿਰਾ ) ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੀ ਅਮੀਰ ਇਤਿਹਾਸਕ ਵਿਰਾਸਤ ਨੂੰ ਉਤਸ਼ਾਹਤ ਕਰਨ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਵਿਖੇ ਭਗਵਾਨ ਪਰਸ਼ੂਰਾਮ ਜੀ (ਵਿਸ਼ਨੂੰ ਜੀ ਦਾ 6ਵਾਂ ਅਵਤਾਰ) ਦਾ ਬੁੱਤ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਬੁੱਤ ਸ੍ਰੀ ਪਰਸ਼ੂਰਾਮ ਜੀ ਪਾਰਕ ਨੇੜੇ ਢੋਲੇਵਾਲ ਚੌਂਕ ਲੁਧਿਆਣਾ ਵਿਖੇ ਲਗਾਇਆ ਜਾਵੇਗਾ।
ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨਾਲ ਅੱਜ ਢੋਲੇਵਾਲ ਚੌਕ ਨੇੜੇ ਪਾਰਕ ਦਾ ਦੌਰਾ ਕੀਤਾ ਜਿੱਥੇ ਇਹ ਬੁੱਤ ਲਗਾਇਆ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਹਾਰਾਜਾ ਅਗਰਸੇਨ, ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ, ਸੁਤੰਤਰਤਾ ਸੰਗਰਾਮੀ ਬਾਬਾ ਸੋਹਣ ਸਿੰਘ ਭਕਨਾ, ਬਾਬਾ ਮਹਾਰਾਜ ਸਿੰਘ ਅਤੇ ਭਾਰਤੀ ਸੰਵਿਧਾਨ ਨਿਰਮਾਤਾ ਡਾ.ਬੀ.ਆਰ. ਅੰਬੇਦਕਰ ਜੀ ਦੇ ਬੁੱਤ ਸੂਬੇ ਦੇ ਵੱਖ ਵੱਖ ਹਿੱਸਿਆਂ ਵਿਚ ਵੀ ਸਥਾਪਤ ਕੀਤੇ ਜਾ ਰਹੇ ਹਨ।
ਸ੍ਰੀ ਆਸ਼ੂ ਨੇ ਇਸ ਉਪਰਾਲੇ ਨਾਲ ਨੌਜਵਾਨਾਂ ਨੂੰ ਆਪਣੇ ਪੁਰਖਾਂ ਦੇ ਅਤੀਤ ਨਾਲ ਜੋੜਨ ਲਈ ਇੱਕ ਜਰੀਆ ਦੱਸਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਹਾਨ ਸੁਤੰਤਰਤਾ ਸੰਗਰਾਮੀਆਂ, ਸਤਿਕਾਰਯੋਗ ਸੰਤਾਂ, ਬਹਾਦਰ ਯੋਧਿਆਂ ਤੋਂ ਇਲਾਵਾ ਨਾਮਵਰ ਸ਼ਖਸੀਅਤਾਂ ਦੇ ਬੁੱਤ ਲਗਾ ਕੇ ਸਨਮਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਚਿੰਨ੍ਹ ਭਾਰਤ ਦੀਆਂ ਅਤੇ ਪੰਜਾਬ ਦੀ ਅਮੀਰ ਧਾਰਮਿਕ ਵਿਰਾਸਤ ਦੇ ਨਾਲ-ਨਾਲ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਨੌਜਵਾਨ ਪੀੜ੍ਹੀ ਵਿਚ ਜਾਗਰੂਕਤਾ ਪੈਦਾ ਕਰਨ ਵਿਚ ਸਹਾਈ ਹੋਣਗੇ।
ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਉਨ੍ਹਾਂ ਦੇ ਜੱਦੀ ਪਿੰਡ ਰੱਬੋਂ ਉੱਚੀ ਜ਼ਿਲ੍ਹਾ ਲੁਧਿਆਣਾ ਵਿਖੇ ਲਗਾਇਆ ਜਾਵੇਗਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਪ੍ਰਮੁੱਖ ਤੌਰ ‘ਤੇ ਪੰਡਿਤ ਰਾਜਨ ਸ਼ਰਮਾ, ਆਈ.ਪੀ. ਸਿੰਘ, ਅਸ਼ਵਨੀ ਸ਼ਰਮਾ, ਅਚਾਰੀਆ ਪੰਕਜ ਸ਼ਾਸਤਰੀ, ਭੁਪਿੰਦਰ ਮੋਦਗਿਲ, ਕਪਿਲ ਜੋਸ਼ੀ, ਭੁਪਿੰਦਰ ਸ਼ਰਮਾ, ਪ੍ਰਦੀਪ ਢੱਲ ਹਾਜ਼ਰ ਸਨ।