ਵਿਅਕਤੀ ਨੇ ਆਪਣੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ…….
ਵਿਅਕਤੀ ਨੇ ਆਪਣੇ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ
ਜੈਤੋ(ਮਨਜੀਤ ਸਿੰਘ ਢੱਲਾ)- ਜੈਤੋ-ਮੁਕਤਸਰ ਰੋਡ ਪੈਟਰੋਲ ਪੰਪ ਦੇ ਨਜਦੀਕ ਇਕ ਵਿਅਕਤੀ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਆਪਣੇ ਹੀ ਘਰ ਵਿੱਚ ਪਾਏ ਲਾਇਸੰਸੀ 32 ਬੌਰ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਘਟਨਾ ਦੀ ਪੁਲਿਸ ਨੂੰ ਜਾਣਕਾਰੀ ਮਿਲਦਿਆਂ ਹੀ ਮੌਕੇ ਤੇ ਜੈਤੋ ਡੀ.ਐਸ.ਪੀ.ਪਰਮਿੰਦਰ ਸਿੰਘ ਗਰੇਵਾਲ ਤੇ ਥਾਣਾ ਜੈਤੋ ਦੇ ਐਸ.ਐਚ.ਓ ਵਿਕਰਮਜੀਤ ਸਿੰਘ ਨੇ ਘਟਨਾ ਸਥਾਨ ਤੇ ਪਹੁੰਚ ਕੇ ਜਾਇਜ਼ਾ ਲਿਆ । ਡੀ.ਐਸ.ਪੀ ਪਰਮਿੰਦਰ ਸਿੰਘ ਗਰੇਵਾਲ ਨੇ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੀਡੀਆ ਨੂੰ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਤੋਂ ਪੁਲਿਸ ਨੂੰ ਪਤਾ ਚੱਲਿਆ ਕਿ ਗਗਨਦੀਪ ਸਿੰਘ ਉਮਰ ਸਾਲ 48 ਪੁੱਤਰ ਕੁਲਵੰਤ ਸਿੰਘ ਵਾਸੀ ਜੈਤੋ ਮੁਕਤਸਰ ਰੋਡ ਜੈਤੋ ਦਾ ਰਹਿਣ ਵਾਲਾ ਸੀ ਤੇ ਮਾਨਸਿਕ ਤੌਰ ਪ੍ਰੇਸ਼ਾਨ ਸੀ । ਉਨ੍ਹਾਂ ਦੱਸਿਆ ਕਿ ਮ੍ਰਿਤਕ ਗਗਨਦੀਪ ਸਿੰਘ ਨੇ ਅੱਜ ਸਵੇਰੇ ਆਪਣੇ ਹੀ ਘਰ ਵਿੱਚ ਪਈ ਲਾਇਸੰਸੀ 32 ਬੌਰ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਮੌਕੇ ਪਰ ਉਸ ਦੀ ਮੌਤ ਹੋ ਗਈ । ਜੋ ਕਿ ਇਹ ਘਟਨਾ ਅੱਜ ਸਵੇਰੇ 7 ਵਜੇ ਦੇ ਕਰੀਬ ਵਾਪਰੀ ਹੈ । ਪੁਲਿਸ ਵੱਲੋਂ 174 ਦੀ ਕਾਨੂੰਨੀ ਕਾਰਵਾਈ ਕਰਨ ਉਪਰੰਤ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕੀਤਾ ਜਾਵੇਗਾ ।