ਪੰਜਾਬ ਦੇ ਕੋਰੋਨਾ ਪਾਜੀਟਿਵ ਮੰਤਰੀ, ਵਿਧਾਇਕ ਤੇ ਅਫਸਰ ਆਪਣਾ ਇਲਾਜ ਸਰਕਾਰੀ ਹਸਪਤਾਲਾਂ
ਪੰਜਾਬ ਦੇ ਕੋਰੋਨਾ ਪਾਜੀਟਿਵ ਮੰਤਰੀ, ਵਿਧਾਇਕ ਤੇ ਅਫਸਰ ਆਪਣਾ ਇਲਾਜ ਸਰਕਾਰੀ ਹਸਪਤਾਲਾਂ ……….
ਮੋਹਾਲੀ ( ਪੰਕਜ ) ਪੰਜਾਬ ਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਸੂਬੇ ਦੇ ਮੰਤਰੀਆਂ, ਵਿਧਾਇਕਾਂ ਅਤੇ ਉੱਚ-ਅਧਿਕਾਰੀ ਵੀ ਕੋਰੋਨਾ ਵਾਇਰਸ ਦਾ ਇਲਾਜ ਸਰਕਾਰੀ ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ਤੋਂ ਹੀ ਕਰਵਾਉਣ। ਹਰਪਾਲ ਸਿੰਘ ਚੀਮਾ ਨੇ ਕੋਰੋਨਾ ਪੋਜੇਟਿਵ ਹੋਏ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਰੋਜ਼ੀ ਬਰਕੰਦੀ ਸਮੇਤ ਆਈਏਐਸ, ਆਈਪੀਐਸ ਅਫ਼ਸਰਾਂ ਸਮੇਤ ਹਰੇਕ ਵੀਆਈਪੀ ਦਾ ਇਲਾਜ ਸਰਕਾਰੀ ਹਸਪਤਾਲਾਂ ‘ਚ ਹੀ ਜ਼ਰੂਰੀ ਕੀਤਾ ਜਾਵੇ, ਕਿਉਂਕਿ ਇਸ ਨਾਲ ਆਮ ਲੋਕਾਂ ਦਾ ਸਰਕਾਰੀ ਸਿਹਤ ਸੇਵਾਵਾਂ ‘ਚ ਯਕੀਨ ਵਧੇਗਾ ਅਤੇ ਮੰਤਰੀਆਂ, ਵਿਧਾਇਕਾਂ ਅਤੇ ਅਫ਼ਸਰਾਂ ਨੂੰ ਵੀ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਦੀ ਅਸਲੀਅਤ ਬਾਰੇ ਪਤਾ ਲੱਗੇਗਾ।