



ਪੰਜਾਬ ਦੇ ਹਾਲਾਤ ਲਗਾਤਾਰ ਵਿਗੜ ਰਹੇ ਨੇ ਆਏ ਦਿਨ ਪੰਜਾਬ ਵਿੱਚ ਵਾਰਦਾਤਾਂ ਵਾਪਰ ਰਹੀਆਂ ਨੇ| ਘਰ ਤੋਂ ਬਾਹਰ ਨਿਕਲਦੇ ਲੋਕ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ,ਇਸੇ ਤਰ੍ਹਾਂ ਦੀ ਘਟਨਾ ਵਾਪਰੀ ਹੈ ਕਪੂਰਥਲਾ ਵਿੱਚ ਜਿੱਥੇ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਫਗਵਾੜਾ ਸਬ ਡਿਵੀਜ਼ਨ ਦੇ ਪਿੰਡ ਗੰਡਵਾ ਦੇ ਰਹਿਣ ਵਾਲੇ ਨਵਜੋਤ ਕੁਮਾਰ (23) ਵਜੋਂ ਹੋਈ ਹੈ। ਉਹ ਕੁਝ ਦਿਨ ਪਹਿਲਾਂ ਜੇਲ੍ਹ ‘ਚੋਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਥਾਣਾ ਸਤਨਾਮਪੁਰਾ ਦੇ ਐਸਐਚਓ ਹਰਦੀਪ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਜਾਂਚ ਕਰ ਰਹੀ ਹੈ। ਕਾਤਲਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।





