ਪੇਂਡੂ ਖੇਤਰਾਂ ਚ 1000 ਤੋਂ ਵੱਧ ਨਮੂਨੇ ਲੈਣ ਵਾਲੀ ਐਂਬੂਲੈਸ ਟੈਸਟਿੰਗ ਦਾ ਕੰਮ ਜੋਰਾਂ ਤੇ
ਪੇਂਡੂ ਖੇਤਰਾਂ ਚ 1000 ਤੋਂ ਵੱਧ ਨਮੂਨੇ ਲੈਣ ਵਾਲੀ ਐਂਬੂਲੈਸ ਟੈਸਟਿੰਗ ਦਾ ਕੰਮ ਜੋਰਾਂ ਤੇ
ਲੁਧਿਆਣਾ, (ਰਾਮ ਰਾਜਪੂਤ,ਸੁਖਚੈਨ ਮਹਿਰਾ ) –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ ਸੀ, ਜੌ ਕਿ ਜ਼ਿਲ੍ਹਾ ਲੁਧਿਆਣਾ ਦੇ ਵੱਖ ਵੱਖ ਹਿੱਸਿਆਂ ਵਿਚ ਜਾ ਕੇ ਟੈਸਟਿੰਗ ਕਰ ਰਹੀ ਹੈ। ਇਸ ਐਂਬੂਲੈਂਸ ਨੂੰ ਨਗਰ ਨਿਗਮ ਦੇ ਮੇਅਰ ਸ੍ਰ ਬਲਕਾਰ ਸਿੰਘ ਸੰਧੂ, ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਅਗਰਵਾਲ ਅਤੇ ਹੋਰਾਂ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ।
ਜ਼ਿਲ੍ਹਾ ਲੁਧਿਆਣਾ ਵਿੱਚ ਵੱਧ ਤੋਂ ਵੱਧ ਸ਼ੱਕੀ ਲੋਕਾਂ ਦੀ ਟੈਸਟਿੰਗ ਯਕੀਨੀ ਬਣਾਉਣ ਅਤੇ ਉਹਨਾਂ ਵਿੱਚ ਇਸ ਬਿਮਾਰੀ ਬਾਰੇ ਜਾਗਰੂਕਤਾ ਫੈਲਾਉਣ ਲਈ ਸ਼ਹਿਰ ਲੁਧਿਆਣਾ ਵਿੱਚ ਇਹਨਾਂ ਮੋਬਾਈਲ ਟੈਸਟਿੰਗ ਵੈਨਾਂ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਵੈਨਾਂ ਇਕ ਫਲੂ ਕਾਰਨਰ ਦੀ ਤਰ੍ਹਾਂ ਕੰਮ ਕਰ ਰਹੀਆਂ ਹਨ। ਲੋਕਾਂ ਦੀ ਜਿੱਥੇ ਘਰ ਘਰ ਜਾ ਕੇ ਟੈਸਟਿੰਗ ਕੀਤੀ ਜਾ ਰਹੀ ਹੈ ਉਥੇ ਹੀ ਉਹਨਾਂ ਨੂੰ ਇਸ ਬਿਮਾਰੀ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।
ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਖੁਦ ਨੂੰ ਬਚਾਉਣ ਅਤੇ ਹੋਰਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਇਸ ਲੜ੍ਹਾਈ ਵਿੱਚ ਲੁਧਿਆਣਾ ਪ੍ਰਸ਼ਾਸ਼ਨ ਲੋਕਾਂ ਦੇ ਨਾਲ ਹਰ ਸਮੇਂ ਖੜ੍ਹਾ ਹੈ।
ਮੋਬਾਈਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਸ਼੍ਰੀ ਸ਼ਰਮਾ ਨੇ ਦੱਸਿਆ ਕਿ ਮੋਬਾਈਲ ਕਲੀਨਿਕ ਵਿੱਚ ਨੱਕ ਅਤੇ ਮੂੰਹ ਰਾਹੀਂ (ਨਾਸੋਫੈਰਨੀਜਲ ਅਤੇ ਓਰੋਫੈਰੈਂਜਲ ਸਵੈਬ) ਟੈਸਟਾਂ ਵਾਲੀ ਬਿਨ੍ਹਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ। ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਇਸ ਮੋਬਾਈਲ ਯੂਨਿਟ ਵਿਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਂਬੂਲੈਂਸ ਜ਼ੋਨ ਵੀ ਹੈ। ਇਸ ਵਿੱਚ ਮਿਸ਼ਨ ਫਤਿਹ ਪੰਜਾਬ ਦੀ ਪ੍ਰਾਪਤੀ ਲਈ ਖਾਸ ਤੌਰ ‘ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ।
ਉਹਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਵਿੱਚ ਅਜਿਹੀਆਂ ਪੰਜ ਐਂਬੂਲੈਂਸ ਕੰਮ ਕਰ ਰਹੀਆਂ ਹਨ, ਜਿਹਨਾਂ ਦੀ ਸਹਾੲਿਤਾ ਨਾਲ ਰੋਜ਼ਾਨਾ ਚਾਰ ਹਜ਼ਾਰ ਤੋਂ ਵੱਧ ਸੈਂਪਲ ਲਏ ਜਾ ਰਹੇ ਹਨ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਹ ਮੋਬਾਈਲ ਟੈਸਟਿੰਗ ਅਜੋਕੇ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਨਾਲ ਦੂਰ ਦੁਰਾਡੇ ਦੇ ਇਲਾਕਿਆਂ ਨੂੰ ਕਵਰ ਕੀਤਾ ਜਾ ਸਕਦਾ ਹੈ।ਇਹ ਵੈਨਾਂ ਸ਼ਨਿਚਰਵਾਰ ਅਤੇ ਐਤਵਾਰ ਵੀ ਲਗਾਤਾਰ ਕੰਮ ਕਰ ਰਹੀਆਂ ਹਨ