



ਬਰਨਾਲਾ :Majur Bus Accident: ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਖੇ ਇੱਕ ਸਕੂਲ ਬੱਸ ਪਲਟਣ ਕਾਰਨ ਬੱਸ ਦੇ ਕੰਡੈਕਟਰ ਦੀ ਮੌਕੇ ‘ਤੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਸਵਾਰ 25 ਦੇ ਕਰੀਬ ਸਕੂਲੀ ਬੱਚੇ ਵਾਲ-ਵਾਲ ਬਚੇ। ਮਹਿਲ ਕਲਾਂ ਦੇ ਨਿੱਜੀ ਸਕੂਲ ਬੱਸ ਪਿੰਡ ਕ੍ਰਿਪਾਲ ਸਿੰਘ ਵਾਲਾ (ਬਰਨਾਲਾ) ਲਿੰਕ ਸੜਕ ਉੱਪਰ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ, ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਬੱਸ ਦੇ ਕੰਡੈਕਟਰ ਨੌਜਵਾਨ ਦੀ ਬੱਸ ਹੇਠਾਂ ਆਉਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ।
ਜਦਕਿ ਬੱਸ ਵਿਚ ਬੈਠੇ 20/25 ਦੇ ਕਰੀਬ ਸਕੂਲੀ ਬੱਚਿਆਂ ਦਾ ਬਚਾਅ ਹੋ ਗਿਆ। ਮ੍ਰਿਤਕ ਬੱਸ ਕੰਡੈਕਟਰ ਨੌਜਵਾਨ ਦੀ ਪਛਾਣ ਅੰਮ੍ਰਿਤਪਾਲ ਸਿੰਘ ਕਾਲੂ (30) ਪੁੱਤਰ ਜਗਦੇਵ ਸਿੰਘ ਵਾਸੀ ਕਲਾਲ ਮਾਜਰਾ (ਬਰਨਾਲਾ) ਵਜੋਂ ਹੋਈ ਹੈ।ਜ਼ਿਕਰਯੋਗ ਇਹ ਹੈ ਕਿ ਇਸ ਹਾਦਸੇ ਨੂੰ ਲੈ ਕੇ ਇੱਕ ਘੰਟੇ ਬਾਅਦ ਐਬੂਲੈਂਸ ਦੇਰ ਨਾਲ ਪਹੁੰਚੀ। ਬੱਸ ਪਲਟਣ ਦੀ ਘਟਨਾ ਨੂੰ ਲੈ ਕੇ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ, ਜਿਨ੍ਹਾਂ ਨੇ ਮੌਕੇ ‘ਤੇ ਘਟਨਾ ਸਥਾਨ ‘ਤੇ ਜਾ ਕੇ ਆਪਣੇ ਬੱਚਿਆਂ ਨੂੰ ਸੰਭਾਲਿਆ।
ਇਹ ਵੀ ਪੜ੍ਹੋ:https://lokbani.com/illegal-call-center-six-thugs-arrested/
ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਵੀ ਇਸ ਘਟਨਾ ਦੀ ਦੁਖ ਪ੍ਰਗਟ ਕੀਤਾ। ਦੂਜੇ ਪਾਸੇ ਬੱਸ ਡਰਾਈਵਰ ਨੇ ਬੱਸ ਪਲਟਣ ਦਾ ਕਾਰਨ ਸਾਹਮਣੇ ਤੋਂ ਆ ਰਹੀ ਇੱਕ ਗੱਡੀ ਨੂੰ ਸਾਈਡ ਦੇਣ ਦਾ ਮੁੱਖ ਕਾਰਨ ਦੱਸਿਆ। ਇਸ ਮਾਮਲੇ ਨੂੰ ਲੈ ਕੇ ਐਸ ਐਚ ਓ ਸ਼ੇਰਵਿੰਦਰ ਸਿੰਘ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।





