*ਭਾਈ ਘਨ੍ਹੱਈਆ ਜੀ ਦੀ ਸੇਵਾ ਭਾਵਨਾ ਵਾਲੀ ਸੋਚ ਨੂੰ ਕੌਮਾਂਤਰੀ ਪੱਧਰ ਤੇ ਉਭਾਰਨਾ ਸਮੇਂ ਦੀ ਮੁੱਖ ਲੋੜ -ਸੰਤ ਬਾਬਾ ਲੱਖਾ ਸਿੰਘ*
*ਭਾਈ ਘਨ੍ਹੱਈਆ ਜੀ ਦੀ ਸੇਵਾ ਭਾਵਨਾ ਵਾਲੀ ਸੋਚ ਨੂੰ ਕੌਮਾਂਤਰੀ ਪੱਧਰ ਤੇ ਉਭਾਰਨਾ ਸਮੇਂ ਦੀ ਮੁੱਖ ਲੋੜ -ਸੰਤ ਬਾਬਾ ਲੱਖਾ ਸਿੰਘ*
ਲੁਧਿਆਣਾ ( ਰਾਮ ਰਾਜਪੂਤ,ਸੁਖਚੈਨ ਮਹਿਰਾ ) ਮਾਨਵਤਾ ਦੀ ਸੇਵਾ ਦੇ ਮੋਢੀ ਰੈਡ ਕਰਾਸ ਦੇ ਬਾਨੀ ਭਾਈ ਘਨ੍ਹੱਈਆ ਜੀ ਦੀ ਸੇਵਾ ਪੰਥੀ ਸੋਚ ਨੂੰ ਕੌਮਾਂਤਰੀ ਪੱਧਰ ਤੇ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ ਤਾਂ ਕਿ ਸੰਸਾਰ ਭਰ ਦੇ ਲੋਕ ਉਨ੍ਹਾਂ ਦੇ ਸੇਵਾ ਸਿਧਾਂਤਾਂ ਤੋਂ ਜਾਣੂ ਹੋ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਾਨਕਸਰ ਸੰਪ੍ਰਦਾ ਦੇ ਮੁਖੀ ਅਤੇ ਵਿਸ਼ਵ ਸ਼ਾਂਤੀ ਦੂਤ ਬਣਨ ਦਾ ਮਾਣ ਪ੍ਰਾਪਤ ਕਰਨ ਵਾਲੇ ਸੰਤ ਬਾਬਾ ਲੱਖਾ ਸਿੰਘ ਨੇ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੌਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਸਾਹਿਬ ਦੀ ਪ੍ਰੰਬਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੇਵਾ ਤੇ ਸਿਮਰਨ ਦੇ ਪੁੰਜ ਭਾਈ ਘਨ੍ਹੱਈਆ ਜੀ ਦੀ ਯਾਦ ਨੂੰ ਸਮਰਪਿਤ 316ਵੇ ਮਲਮ ਪੱਟੀ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਮਹਾਨ ਕੀਰਤਨ ਤੇ ਕਥਾ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਭਾਈ ਘਨ੍ਹੱਈਆ ਜੀ ਦੇ ਜੀਵਨ ਸਬੰਧੀ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆ ਕਿਹਾ ਕਿ ਗੁਰੂ ਸਾਹਿਬ ਦੇ ਥਾਪੜੇ ਸਦਕਾ ਜ਼ੰਗ ਦੇ ਮੈਦਾਨ ਅੰਦਰ ਜ਼ਖਮੀ ਵੈਰੀਆਂ ਨੂੰ ਪਾਣੀ ਪਲਾਉਣ ਦੇ ਨਾਲ ਨਾਲ ਆਪਣੇ ਤੇ ਬੇਗਾਨਿਆਂ ਦੀ ਗੁਰੂ ਵੱਲੋਂ ਬਖਸ਼ੀ ਮਲਮ ਪੱਟੀ ਰਾਹੀ ਨਿਸ਼ਕਾਮ ਰੂਪ ਵਿੱਚ ਸੇਵਾ ਕਰਕੇ ਸੇਵਾ ਦੇ ਸੰਕਲਪ ਨੂੰ ਉਭਾਰਨ ਵਾਲੇ ਭਾਈ ਘਨ੍ਹੱਈਆ ਜੀ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਅੰਦਰ ਵਿਰਲੀ ਮਿਲਦੀ ਹੈ। ਸੰਤ ਬਾਬਾ ਲੱਖਾ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਭਾਈ ਸਾਹਿਬ ਦੀ ਸੇਵਾ ਤੇ ਸਿਮਰਨ ਵਾਲੀ ਸਰਬ ਸਾਂਝੀ ਵਾਲਤਾਂ ਵਾਲੀ ਸੋਚ ਨੂੰ ਆਪਸੀ ਵੈਰ ਵਿਰੋਧਤਾ ਅਤੇ ਦੁਵੈਸ਼ ਤੋ ਉਪਰ ਉਠਕੇ ਸੰਸਾਰ ਪੱਧਰ ਤੇ ਪ੍ਰਚਾਰਨ ਦੀ ਤਾਂ ਹੀ ਅਸੀਂ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣ ਦੇ ਸਮਰਥ ਬਣ ਸਕਾਂਗੇ। ਸਮਾਗਮ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ ਨਾਇਬ ਸ਼ਾਹੀ ਇਮਾਮ ਮੁਹੰਮਦ ਉਸਮਾਨ ਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਭਾਈ ਘਨ੍ਹੱਈਆ ਜੀ ਨੂੰ ਮਲ੍ਹਮ ਦੀ ਡਬੀ ਤੇ ਪੱਟੀ ਦੇ ਕੇ ਸਮੂਚੀ ਮਾਨਵਤਾ ਨੂੰ ਸਰਬਸਾਂਝੀ ਵਾਲਤਾ ਦਾ ਜੋ ਸੰਦੇਸ਼ ਦਿੱਤਾ ਸਾਨੂੰ ਸਾਰਿਆਂ ਨੂੰ ਮਲ੍ਹਮ ਪੱਟੀ ਦੇ ਸੰਦੇਸ਼ ਤੇ ਪਹਿਰਾ ਦੇਣਾ ਚਾਹੀਦਾ ਹੈ।ਇਸ ਮੌਕੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਭਾਈ ਘਨ੍ਹੱਈਆ ਜੀ ਵਰਗੀ ਸੇਵਾ, ਨਿਮਰਤਾ ਅਤੇ ਪ੍ਰਭੂ ਭਗਤੀ ਦੀ ਮਿਸਾਲ ਵਿਰਲੀ ਹੀ ਸੰਸਾਰ ਅੰਦਰ ਮਿਲਦੀ ਹੈ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਰੈਡ ਕਰਾਸ ਸੰਸਥਾ ਦੇ ਹੌਦ ਵਿਚ ਆਉਣ ਤੌ ਪਹਿਲਾਂ ਸੱਚੇ ਦਿਲੋਂ ਨਿਸ਼ਕਾਮ ਰੂਪ ਵਿੱਚ ਮਨੁਖੀ ਸੇਵਾ ਲਹਿਰ ਚਲਾਉਣ ਵਾਲੇ ਭਾਈ ਘਨ੍ਹੱਈਆ ਜੀ ਦੀ ਸੋਚ ਦਾ ਸਹੀ ਅਰਥਾਂ ਵਿਚ ਪ੍ਰਚਾਰ ਸੰਗਤਾਂ ਦੇ ਅੰਦਰ ਵੱਧ ਤੌ ਵੱਧ ਕੀਤਾ ਜਾਵੇ।ਇਸੇ ਮਿਸ਼ਨ ਦੀ ਪ੍ਰਾਪਤੀ ਲਈ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਮਲਮ ਪੱਟੀ ਦਿਵਸ ਮਨਾਇਆ ਜਾ ਰਿਹਾ ਹੈ।ਸਮਾਗਮ ਦੌਰਾਨ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ, ਭਾਈ ਹਰਪ੍ਰੀਤ ਸਿੰਘ ਮੱਖੂ, ਭੁਪਿੰਦਰ ਸਿੰਘ,ਭਾਈ ਹਰਪਾਲ ਸਿੰਘ ਨਿਮਾਣਾ,ਗਿਆਨ ਸਿੰਘ ਕਾਲੜਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋ ਨਾਨਕਸਰ ਸੰਪ੍ਰਦਾ ਦੇ ਮੁਖੀ ਅਤੇ ਵਰਲਡ ਪੀਸ ਆਫ ਅੰਬੈਸਡਰ (ਵਿਸ਼ਵ ਸ਼ਾਤੀ ਦੇ ਦੂਤ ) ਬਣਨ ਦਾ ਮਾਣ ਪ੍ਰਾਪਤ ਕਰਨ ਵਾਲੇ ਸੰਤ ਬਾਬਾ ਲੱਖਾ ਸਿੰਘ ਜੀ ਨੂੰ ਉਨ੍ਹਾਂ ਵੱਲੋਂ ਮਨੁੱਖੀ ਭਲਾਈ ਲਈ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆ ਜੈਕਾਰਿਆਂ ਦੀ ਗੂੰਜ ਵਿੱਚ “ਕੋਵਿਡ-19 ਦਾ ਸੇਵੀਅਰ ਐਵਾਰਡ ” ਸਨਮਾਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਉਨ੍ਹਾਂ ਦੇ ਨਾਲ ਭਾਈ ਹਰਪ੍ਰੀਤ ਸਿੰਘ ਮੁੱਖੂ, ਸੁਖਪਾਲ ਬੀਰ ਸਿੰਘ ਪਾਸੀ, ਜਤਿੰਦਰਪਾਲ ਸਿੰਘ ਸਲੂਜਾ, ਗੁਰਸਾਹਿਬ ਸਿੰਘ, ਗੁਰਮੀਤ ਸਿੰਘ, ਰਸ਼ਪਾਲ ਸਿੰਘ ,ਭੁਪਿੰਦਰ ਸਿੰਘ ਮਕੱੜ,ਵੀਰ ਲਕਸ਼ਮਣ ਸਿੰਘ ਖਾਲਸਾ, ਕੁਲਜੀਤ ਸਿੰਘ, ਸਰਬਜੀਤ ਸਿੰਘ ਬਟੂ, ਜਗਜੀਤ ਸਿੰਘ ਅਹੂਜਾ, ਰਜਿੰਦਰ ਸਿੰਘ ਡੰਗ,ਏਪ ਸਿੰਘ ਅਰੋੜਾ, ਪ੍ਰਿਤਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜਿਰ ਸਨ।