ਬੰਦ ਪਏ ਸੁਵਿਧਾ ਕੇਂਦਰਾ ਦਾ ਕੀ ਹੈ ਮਾਜਰਾ ……….
ਬੰਦ ਪਏ ਸੁਵਿਧਾ ਕੇਂਦਰਾ ਦਾ ਕੀ ਹੈ ਮਾਜਰਾ ……….
ਫਰੀਦਕੋਟ ( ਵਰਿੰਦਰ ) ਪਿੰਡਾਂ ‘ਚ ਬੰਦ ਪਏ ਸੁਵਿਧਾ ਕੇਂਦਰਾਂ ਨੂੰ ਮੁੜ ਤੋਂ ਚਾਲੂ ਕੀਤਾ ਜਾਵੇ, ਤਾਂ ਕਿ ਲੋਕਾਂ ਨੂੰ ਇਹ ਸੁਵਿਧਾ ਦੁਬਾਰਾ ਆਪਣੇ ਘਰਾਂ ਦੇ ਨੇੜੇ ਮਿਲ ਸਕੇ | ਇਸ ਸਬੰਧੀ ਗੱਲਬਾਤ ਕਰਦਿਆਂ ਰਾਮ ਚੰਦ ਸਿੰਘ ਬਰਾੜ ਲਖਮੀਰੇਆਣਾ ਨੇ ਦੱਸਿਆ ਕਿ ਲੋਕਾਂ ਨੂੰ ਸੁਵਿਧਾ ਕੇਂਦਰਾਂ ਦੀ ਸਹੂਲਤ ਪਹਿਲਾਂ ਵਾਂਗ ਪਿੰਡਾਂ ‘ਚ ਹੀ ਦਿੱਤੀ ਜਾਵੇ ਜਿਸ ਨਾਲ ਲੋਕਾਂ ਨੂੰ ਸ਼ਹਿਰ ਤੱਕ ਆਉਣ-ਜਾਣ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਪਿੰਡਾਂ ‘ਚ ਸੁਵਿਧਾ ਕੇਂਦਰ ਖੋਲ੍ਹ ਕੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ, ਪਰ ਕਾਂਗਰਸ ਸਰਕਾਰ ਬਣਦਿਆਂ ਹੀ ਇਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ‘ਚ ਸੁਵਿਧਾ ਕੇਂਦਰਾਂ ਨੂੰ ਦੁਬਾਰਾ ਚਾਲੂ ਕੀਤਾ ਜਾਵੇ, 5 ਏਕੜ ਵਾਲੇ ਕਿਸਾਨਾਂ ਨੂੰ ਮੋਟਰਾਂ ਤੇ ਬਿਜਲੀ ਦੇ ਕੁਨੈਕਸ਼ਨ ਮੁਫ਼ਤ ਦਿੱਤੇ ਜਾਣ ਅਤੇ ਮੋਦੀ ਸਰਕਾਰ ਵਲੋਂ ਕਿਸਾਨਾਂ ਵਲੋਂ ਦਿੱਤੀ ਜਾ ਰਹੀ ਸਹਾਇਤਾ ਰਾਸ਼ੀ ‘ਚ ਵਾਧਾ ਕੀਤਾ ਜਾਵੇ |