ਮਨੀਸ਼ਾ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫਾਂਸੀ ਦੀ ਸਜ਼ਾ: ਰਾਜੀਵ ਕੁਮਾਰ ਲਵਲੀ
ਮਨੀਸ਼ਾ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਫਾਂਸੀ ਦੀ ਸਜ਼ਾ: ਰਾਜੀਵ ਕੁਮਾਰ ਲਵਲੀ
ਲੁਧਿਆਣਾ (ਸੁਖਚੈਨ ਮਹਿਰਾ,ਰਾਮ ਰਾਜਪੂਤ )ਅੱਜ ਇਥੇ ਅਜ਼ਾਦ ਸਮਾਜ ਪਾਰਟੀ ਅਤੇ ਭੀਮ ਆਰਮੀ ਵੱਲੋਂ ਸਾਂਝੇ ਤੌਰ ਤੇ ਇੱਕ ਕੈਡਲ ਮਾਰਚ ਕੱਢਿਆ ਗਿਆ ਜੋ ਜਲੰਧਰ ਲੁਧਿਆਣਾ ਬਾਈਪਾਸ ਜਾ ਕੇ ਮੁਕੰਮਲ ਹੋਇਆ, ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦਾ ਪੁਤਲਾ ਵੀ ਫੂਕਿਆ ਗਿਆ ਹੈ, ਅਤੇ ਮੰਗ ਕੀਤੀ ਗਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੁਰੰਤ ਅਸਤੀਫਾ ਦੇਣ ਅਤੇ ਉੱਤਰ ਪ੍ਰਦੇਸ਼ ਦੇ ਵਿੱਚ ਦੇ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ। ਇਸ ਦੌਰਾਨ ਜ਼ਾਦ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ, ਮਾਲਵਾ ਜ਼ੋਨ ਦੇ ਇੰਚਾਰਜ ਐਡਵੋਕੇਟ ਇੰਦਰਜੀਤ ਸਿੰਘ, ਭੀਮ ਆਰਮੀ ਲੁਧਿਆਣਾ ਦੇ ਪ੍ਰਧਾਨ ਰਵੀ ਰਾਵ ਅਤੇ ਅੰਬੇਦਕਰ ਨਵਯੁਵਕ ਦਲ ਦੇ ਪ੍ਰਧਾਨ ਬੰਸੀ ਲਾਲ ਪ੍ਰੇਮੀ ਵੱਲੋਂ ਕੈਂਡਲ ਮਾਰਚ ਦੀ ਅਗਵਾਈ ਕਰਦਿਆਂ ਹੋਇਆ ਕਿਹਾ ਗਿਆ ਹੈ ਅੱਜ ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ ਅਤੇ ਉੱਤਰ ਪ੍ਰਦੇਸ਼ ਦੇਸ਼ ਦੇ ਸਾਰੇ ਸੂਬਿਆਂ ਵਿੱਚੋਂ ਕ੍ਰਾਈਮ ਦੇ ਵਿਚ ਮੋਹਰੀ ਹੈ ਜਿਸ ਕਰਕੇ ਉੱਤਰ ਪ੍ਰਦੇਸ਼ ਸਰਕਾਰ ਨੂੰ ਭੰਗ ਕਰ ਦੇਣਾ ਚਾਹੀਦਾ ਹੈ, ਅਤੇ ਉਥੇ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਚਾਹੀਦਾ ਹੈ। ਅਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਭੀਮ ਆਰਮੀ ਦੇ ਆਗੂਆਂ ਅਤੇ ਅਜ਼ਾਦ ਸਮਾਜ ਪਾਰਟੀ ਦੇ ਮਾਲਵਾ ਜ਼ੋਨ ਤੋਂ ਇੰਚਾਰਜ ਨੇ ਕਿਹਾ ਕਿ ਪਹਿਲਾਂ ਦਿੱਲੀ ਵਿੱਚ ਅਤੇ ਫਿਰ ਹੈਦਰਾਬਾਦ ਵਿਚ ਪਹਿਲਾਂ ਵੀ ਅਜਿਹੀ ਦਰਿੰਦਗੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਨੇ ਜੋ ਕਿ ਬੇਹੱਦ ਨਿੰਦਾਯੋਗ ਹੈ, ਉਨ੍ਹਾਂ ਨੇ ਕਿਹਾ ਕਿ ਯੋਗੀ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਥਾਂ ਉਨ੍ਹਾਂ ਨੂੰ ਛੱਡ ਦਿੱਤਾ ਜਦੋਂ ਕਿ ਘੱਟ ਗਿਣਤੀਆਂ ਨੂੰ ਉੱਥੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਿਹਾ ਕਿ ਦੋਸ਼ੀਆਂ ਨੂੰ ਤੁਰੰਤ ਫਾਂਸੀ ਦਿੱਤੀ ਜਾਵੇ ਤਾਂ ਜੋ ਮੁੜ ਤੋਂ ਅਜਿਹੀਆਂ ਵਾਰਦਾਤਾਂ ਨਾ ਹੋਣ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੀ ਧੀਆਂ ਦੇ ਨਾਲ ਹਾਂ ਪਰ ਅੱਜ ਦੇਸ਼ ਵਿਚ ਅਸੁਰੱਖਿਅਤ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਕੈਂਡਲ ਮਾਰਚ ਇਸੇ ਦੌਰਾਨ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦਾ ਪੁਤਲਾ ਵੀ ਫੂਕਿਆ ਗਿਆ ਨਾ ਹੀ ਦੋਸ਼ੀਆਂ ਦੇ ਖਿਲਾਫ ਜਦ ਕਾਰਵਾਈ ਦੀ ਮੰਗ ਕੀਤੀ ਗਈ, ਕੈਂਡਲ ਮਾਰਚ ਵਿਚ ਸੈਂਕੜੇ ਦੀ ਤਦਾਦ ਵਿੱਚ ਹਰਿਆਣਾ ਵਾਸੀਆਂ ਨੇ ਹਿੱਸਾ ਲਿਆ ਅਤੇ ਮਨੀਸ਼ਾ ਨੂੰ ਇਨਸਾਫ ਦਿਵਾਉਣ ਦੀ ਅਪੀਲ ਕੀਤੀ ਇਸ ਮੌਕੇ ਡਾਕਟਰ ਇੰਦਰਜਿੱਤ ਸਿੰਘ,ਡਾਕਟਰ ਰਵਿੰਦਰ ਸਰੋਏ,ਐਡਵੋਕੇਟ ਰਾਮ ਜੀ ਸੁਮਨ ,ਪ੍ਰਮਿੰਦਰਰਾਵ ,ਕਾਰਨਰਾਜ,ਗੁਰਦੀਪ ਚਾਵਲਾ , ਕਰਮ ਰਾਜਵੀਰ, ਬਲਵਿੰਦਰ ਗੋਲਡੀ , ਰੋਹਿਤ,