ਪੰਜਾਬ ਦਾ ਮਾਣ” ਪ੍ਰੋਗਰਾਮ : ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਚੱਲ ਰਹੇ ਸਰਵੇਖਣ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ
”ਪੰਜਾਬ ਦਾ ਮਾਣ” ਪ੍ਰੋਗਰਾਮ : ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਚੱਲ ਰਹੇ ਸਰਵੇਖਣ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ
ਲੁਧਿਆਣਾ, ( ਰਾਮ ਰਾਜਪੂਤ, ਸੁਖਚੈਨ ਮਹਿਰਾ ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਵੱਲੋਂ ਅੱਜ 15-24 ਸਾਲ ਦੀ ਉਮਰ ਦੇ ਸਮੂਹ ਨੌਜਵਾਨਾਂ ਨੂੰ ‘ਪੰਜਾਬ ਦਾ ਮਾਣ’ ਪ੍ਰੋਗਰਾਮ ਤਹਿਤ ਕਰਵਾਏ ਜਾ ਰਹੇ ਸਰਵੇਖਣ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੇ ਜਵਾਨਾਂ ਦੀਆਂ ਚੁਣੋਤੀਆਂ ਅਤੇ ਆਸ਼ਾਵਾਂ ਨੂੰ ਸੁਣਿਆ ਜਾ ਸਕੇ।
ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ 5 ਅਗਸਤ, 2020 ਨੂੰ ‘ਪੰਜਾਬ ਦਾ ਮਾਣ’ ਪ੍ਰੋਗਰਾਮ ਜ਼ੋ ਕਿ ਖੇਡ ਵਿਭਾਗ ਅਤੇ ਯੁਵਕ ਸੇਵਾਵਾਂ, ਪੰਜਾਬ ਸਰਕਾਰ, ਯੂਨੀਸੈਫ ਅਤੇ ‘ਯੁਵਾਹ’ ਦਾ ਸਾਂਝਾ ਉਪਰਾਲਾ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਸ਼ਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਨੌਜਵਾਨੀ ਲਈ ਸਰਵੋਤਮ ਮੌਕੇ ਮੁਹੱਈਆ ਕਰਵਾਉਣ ‘ਤੇ ਕੇਂਦਰਤ ਇਸ ਪ੍ਰਾਜੈਕਟ ਤਹਿਤ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨੇ ਪੂਰੇ ਕਰਨ, ਆਪਣੇ ਭਾਈਚਾਰੇ ਵਿਚ ਬਦਲਾਅ ਦੇ ਦੂਤ ਬਣਨ ਅਤੇੇ ਇਸ ਤੋਂ ਇਲਾਵਾ ਹੋਰ ਨੌਜਵਾਨਾਂ ਨੂੰ ਆਪਣੇ ਜੀਵਨ ਦਾ ਮਕਸਦ ਹਾਸਲ ਕਰਵਾਉਣ ਲਈ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਵਰਗ ਨੂੰ ਦਰਪੇਸ਼ ਚੁਣੌਤੀਆਂ ਦੀ ਸੁਣਵਾਈ ਕਰਦੇ ਹੋਏ ਉਨਾਂ ਦੀਆਂ ਇੱਛਾਵਾਂ ਜਾਣਨ ਦੀ ਕੋਸ਼ਿਸ਼ ਕਰਨਗੇ।
ਡਿਪਟੀ ਕਮਿਸ਼ਨਰ ਸ਼੍ਰੀ ਸ਼ਰਮਾ ਵੱਲੋਂ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਨੌਜਵਾਨ ਵਰਗ ਨੂੰ ਇਸ ਸਰਵੇਖਣ ਜਿਸ ਨੂੰ ‘ਯੂ-ਰਿਪੋਰਟ’ ਪੋਲ ਵੀ ਕਿਹਾ ਜਾਂਦਾ ਹੈ, ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਸ੍ਰੀ ਸ਼ਰਮਾ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਯੂ-ਰਿਪੋਰਟ ਆਉਣਾ ਨੌਜਵਾਨਾਂ ਲਈ ਇੱਕ ਸੁਨਹਿਰੀ ਮੌਕਾ ਹੈ ਜਿਸ ਰਾਹੀਂ ਉਹ ਜੀਵਨ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਵਿੱਚ ਸਰਗਰਮ ਭੂਮਿਕਾ ਨਿਭਾ ਕੇ ਉਹ ਆਪਣੇ ਹੁਨਰ ਨੂੰ ਪਹਿਚਾਣ ਸਕਦੇ ਹਨ।