19 ਸਾਲਾ ਲੜਕੀ ਦੀ ਘਰ ਦੀ ਛੱਤ ਤੋਂ ਡਿੱਗਣ ਨਾਲ ਮੌਤ ……
19 ਸਾਲਾ ਲੜਕੀ ਦੀ ਘਰ ਦੀ ਛੱਤ ਤੋਂ ਡਿੱਗਣ ਨਾਲ ਮੌਤ ……
ਚੰਡੀਗੜ ( ਪੰਕਜ ) ਚੰਡੀਗ੍ਹੜ ਦੇ ਰਾਮ ਦਰਬਾਰ ਵਿਚ ਇਕ 19 ਸਾਲਾ ਦੀ ਲੜਕੀ ਦੀ ਘਰ ਦੀ ਛੱਤ ਤੋਂ ਡਿੱਗਣ ਕਰਕੇ ਮੌਤ ਹੋ ਗਈ ਲੜਕੀ ਨੂੰ ਛੱਤ ਤੋਂ ਡਿੱਗਣ ਤੋਂ ਬਾਅਦ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿਥੇ ਉਸ ਦੀ ਮੌਤ ਹੋ ਗਈ ਜਾਂਚ ਦੌਰਾਨ ਇਹ ਪਤਾ ਲੱਗਿਆ ਹੈ ਕਿ ਲੜਕੀ ਨੇ ਖ਼ੁਦ ਮਕਾਨ ਦੀ ਛੱਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ, ਜਿਸ ਦੇ ਬਾਅਦ ਪੁਲਿਸ ਨੇ ਲੜਕੀ ਦੇ ਘਰ ਪਹੁੰਚ ਕੇ ਸੂਸਾਈਡ ਨੋਟ ਲੱਭਣ ਦੀ ਕੋਸ਼ਿਸ਼ ਵੀ ਕੀਤੀ ਪਰ ਮੌਕੇ ਤੋਂ ਕੋਈ ਸੂਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ | ਲੜਕੀ ਦੀ ਪਛਾਣ ਕਾਜਲ ਵਜੋਂ ਹੋਈ ਹੈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੌਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਅਤੇ ਜਿੱਥੇ ਲਾਸ਼ ਦਾ ਕੋਰੋਨਾ ਟੈਸਟ ਵੀ ਕਰਵਾਇਆ ਜਾਵੇਗਾ ਤੇ ਪੁਲਿਸ ਮਾਮਲੇ ਦੀ ਡੁੰਗਾਈ ਨਾਲ ਜਾਂਚ ਕਰ ਰਹੀ ਹੈ