ਤਰਨ ਤਾਰਨ ਚ 1587 ਵਿਅਕਤੀਆਂ ਨੇ ਕੋਰੋਨਾ ਜੰਗ ਜੀਤੀ -ਡਿਪਟੀ ਕਮਿਸ਼ਨਰ
ਤਰਨ ਤਾਰਨ ਚ 1587 ਵਿਅਕਤੀਆਂ ਨੇ ਕੋਰੋਨਾ ਜੰਗ ਜੀਤੀ -ਡਿਪਟੀ ਕਮਿਸ਼ਨਰ
ਤਰਨ ਤਾਰਨ (ਕੰਵਲਜੀਤ ਬੇਗੇਪੁਰ)ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ 1587 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 54563 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 51644 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਹਨਾਂ ਦੱਸਿਆ ਕਿ 1888 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ 322 ਸੈਂਪਲਾਂ ਵਿੱਚੋਂ ਅੱਜ ਸਿਰਫ਼ 01 ਸੈਂਪਲ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 321 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ, ਜੋ ਕਿ ਜ਼ਿਲ੍ਹੇ ਲਈ ਰਾਹਤ ਦੀ ਖਬਰ ਹੈ। ਇਸ ਤੋਂ ਇਲਾਵਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਕੀਤੇ ਗਏ 471 ਰੈਪਿਡ ਟੈਸਟਾਂ `ਚੋਂ 467 ਵਿਅਕਤੀ ਨੈਗਟਿਵ ਪਾਏ ਗਏ ਜਦਕਿ 04 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ ਟਰੂਨੈਟ ਵਿਧੀ ਰਾਹੀਂ ਕੀਤੇ ਗਏ 4 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ।ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ `ਚ ਅੱਜ 1111 ਹੋਰ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ 220 ਕੇਸ ਐਕਟਿਵ ਹਨ। ਜਿੰਨ੍ਹਾਂ ਵਿੱਚੋਂ 08 ਵਿਅਕਤੀ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਹਨ। ਇਸ ਤੋਂ ਇਲਾਵਾ 167 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ, 04 ਵਿਅਕਤੀ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਹਸਪਤਾਲ ਵਿਖੇ ਦਾਖ਼ਲ ਹਨ ਅਤੇ 03 ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ 25 ਵਿਅਕਤੀ ਹੋਰ ਜ਼ਿਲ੍ਹਿਆਂ ਵਿਚ ਇਲਾਜ ਅਧੀਨ ਹਨ।