



ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੂਰਾ ਹਾਲ ਸ਼ਰੇਆਮ ਗੈਂਗਸਟਰ ਦੇ ਰਹੇ ਧਮਕੀਆਂ ਪੜ੍ਹੋ ਪੂਰਾ ਮਾਮਲਾ
ਗੁਰਦਾਸਪੁਰ , ਲੋਕ ਬਾਣੀ –ਕਾਂਗਰਸੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਪੋਸਟ ਵਿਚ ਕਿਹਾ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ, ਜੋ ਕਿ ਵਿਦੇਸ਼ ਵਿਚ ਪੜ੍ਹਾਈ ਕਰ ਰਿਹਾ ਹੈ, ਨੂੰ ਇਹ ਧਮਕੀ ਦਿੱਤੀ ਹੈ। ਰੰਧਾਵਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਆਮ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।ਇਸ ਤੋਂ ਬਾਅਦ ਪੰਜਾਬ ਪੁਲਿਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ





