ਪਹਿਲਾਂ ਮੱਕੀ ਦੀ ਫ਼ਸਲ ਨੂੰ ਐਮਐਸਪੀ ਦੇ ਵਿੱਚ ਲੈਣਾ ਚਾਹੀਦਾ ਹੈ ਪੰਜਾਬ ਸਰਕਾਰ ਨੂੰ :ਤਰੁਣ ਚੁੱਗ
ਪਹਿਲਾਂ ਮੱਕੀ ਦੀ ਫ਼ਸਲ ਨੂੰ ਐਮਐਸਪੀ ਦੇ ਵਿੱਚ ਲੈਣਾ ਚਾਹੀਦਾ ਹੈ ਪੰਜਾਬ ਸਰਕਾਰ ਨੂੰ :ਤਰੁਣ ਚੁੱਗ
ਅਮ੍ਰਿਤਸਰ ( ਸਨੀ ) ਖੇਤੀ ਕਾਨੂੰਨ ਨੂੰ ਲੈ ਕੇ ਲਗਾਤਾਰ ਕਿਸਾਨ ਧਰਨਿਆਂ ਤੇ ਬੈਠੇ ਹੋਏ ਹਨ ਉਸ ਦੇ ਮੱਦੇਨਜ਼ਰ ਹੁਣ ਪੰਜਾਬ ਸਰਕਾਰ ਵੱਲੋਂ ਦੋ ਦਿਨ ਲਈ ਸੈਸ਼ਨ ਸੱਦਿਆ ਗਿਆ ਹੈ ਜਿਸ ਨੂੰ ਲੈ ਕੇ ਹੁਣ ਬੀਜੇਪੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਮੱਕੀ ਦੀ ਫ਼ਸਲ ਉੱਤੇ ਐਮ ਐਸ ਪੀ ਤੈਅ ਕਰਨ ਤੇ ਕੇਂਦਰ ਸਰਕਾਰ ਨੂੰ ਇਸ ਬਾਰੇ ਲਿਖ ਕੇ ਭੇਜਣ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਿਰਫ ਸਿਰਫ ਇਸ ਉੱਤੇ ਰਾਜਨੀਤੀ ਕਰ ਰਹੀ ਹੈ ਹੋਰ ਕੁਝ ਨਹੀਂ ਧਾਰੋਚੱਕ ਦੇ ਮੁਤਾਬਕ ਲਗਾਤਾਰ ਹੀ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ ਲੇਕਿਨ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਉੱਤੇ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਨੂੰ ਲੈ ਕੇ ਵੀ ਸਿਰਫ ਸਿਰਫ ਇਸ ਉੱਤੇ ਕਾਂਗਰਸ ਅਤੇ ਅਕਾਲੀ ਦਲ ਰਾਜਨੀਤੀ ਕਰ ਰਹੇ ਹੋਰ ਕੁਝ ਨਹੀਂ